BIG NEWS : ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਸਮਰਥਕਾਂ ਨੇ ਕੀਤੀ ਨਾਅਰੇਬਾਜ਼ੀ

TeamGlobalPunjab
1 Min Read

ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਖ਼ਬਰ ਹੈ। ਸਿਮਰਨਜੀਤ ਸਿੰਘ ਮਾਨ ਵੱਲੋਂ ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ਵਿਚ ਇਕ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ । ਮੋਰਚਾ ਲਗਾਉਣ ਪਹੁੰਚੇ ਮਾਨ ਨੂੰ ਪੁਲਿਸ ਨੇ ਬਰਗਾੜੀ ਵਿਚ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਉੱਥੇ ਹੰਗਾਮੇ ਵਾਲੀ ਸਥਿਤੀ ਬਣ ਗਈ। ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ ਵੱਲੋਂ ਪੁਲਿਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਗਿਆ ।

ਇਸ ਦੌਰਾਨ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਆਪਣੇ ਨਾਲ ਲੈ ਗਈ। ਮਾਨ ਸਮਰਥਕਾਂ ਵਲੋਂ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ 30 ਜੂਨ ਤੱਕ ਬੇਅਦਬੀ ਮਾਮਲਿਆਂ ਦਾ ਇਨਸਾਫ਼ ਨਹੀਂ ਹੁੰਦਾ ਤਾਂ ਉਹ ਬਰਗਾੜੀ ਵਿਚ ਪੱਕਾ ਮੋਰਚਾ ਲਾਉਣਗੇ। ਸਿਮਰਜੀਤ ਸਿੰਘ ਮਾਨ ਇਸੇ ਕਾਰਨ ਅੱਜ ਬਰਗਾੜੀ ਪਹੁੰਚੇ ਸਨ।

Share This Article
Leave a Comment