ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਈਮਾਨ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਮਾਨ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਕਦਰਾਂ ਕੀਮਤਾਂ ਨੂੰ ਐਸਜੀਪੀਸੀ ਦੀਆਂ ਚੋਣਾਂ ਨਾ ਕਰਵਾਉਣ ਕਾਰਨ ਵੱਡੀ ਢਾਅ ਲੱਗ ਰਹੀ ਹੈ ।
ਮਾਨ ਨੇ ਕਿਹਾ ਕਿ ਉਨ੍ਹਾਂ ਵੀ.ਪੀ. ਸਿੰਘ ਬਦਨੌਰ ਨੂੰ ਸੁਝਾਅ ਦਿੱਤਾ ਕਿ ਕਿਉਂਕਿ ਐਸਜੀਪੀਸੀ ਦੀਆਂ ਚੋਣਾਂ ਨੂੰ ਦਸ ਸਾਲ ਹੋ ਗਏ ਹਨ ਅਤੇ ਹੁਣ ਅਕਤੂਬਰ ਵਿੱਚ ਇਹ ਚੋਣਾਂ ਕਰਵਾਈਆਂ ਜਾਣ ।ਉਨ੍ਹਾਂ ਕਿਹਾ ਕਿ 1947 ਤੋਂ ਬਾਅਦ ਲੋਕ ਸਭਾ ਦੀਆਂ ਚੋਣਾਂ ਸਤਾਰਾਂ ਬਾਰ ਹੋ ਚੁੱਕੀਆਂ ਹਨ ਅਤੇ ਐਸਜੀਪੀਸੀ ਦੀਆਂ ਚੋਣਾਂ ਕੇਵਲ ਅੱਠ ਵਾਰ ਹੀ ਹੋਈਆਂ ਹਨ ਜੋ ਸੰਗਤ ਨੂੰ ਮਿਲੇ ਜਮਹੂਰੀਅਤ ਦੇ ਅਧਿਕਾਰ ਦਾ ਨਿਰਾਦਰ ਹੈ। ਵੀ.ਪੀ. ਸਿੰਘ ਬਦਨੌਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦਾ ਮੰਗ ਪੱਤਰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤੀ ਜਾਵੇਗਾ ।