ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਨੇ ਵਿਧਾਨ ਸਭਾ ਚੋਣਾਂ ਲਈ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹੰਮਦ ਯੂਨਸ ਬਖ਼ਸ਼ੀ ਨੂੰ ਮਾਲੇਰਕੋਟਲਾ ਤੋਂ ਗਠਜੋੜ ਦਾ ਉਮੀਦਵਾਰ ਐਲਾਨਿਆ ਹੈ।
ਇਸ ਤੋਂ ਪਹਿਲਾਂ ਅਕਾਲੀ-ਬਸਪਾ ਗਠਜੋੜ ਨੇ ਅੱਜ ਹੀ ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਗਠਜੋੜ ਨੇ ਲਖਬੀਰ ਸਿੰਘ ਲੋਧੀਨੰਗਲ ਨੂੰ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਤੇ ਰਵੀਕਰਨ ਸਿੰਘ ਕਾਹਲੋਂ ਨੂੰ ਵਿਧਾਨ ਸਭਾ ਹਲਕਾ ਡੇਰਾਬਾਬਾ ਨਾਨਕ ਤੋਂ ਉਮੀਦਵਾਰ ਐਲਾਨਿਆ ਹੈ।