ਲੰਬੀ: ਅਕਾਲੀ ਦਲ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਗਿਆ। ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਤਾਂ ਮੁਕਤਸਰ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਚੱਕਾ ਜਾਮ ਕੀਤਾ ਗਿਆ।
ਟਰੈਕਟਰ ‘ਤੇ ਸਵਾਰ ਹੋ ਕੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ‘ਚ ਚੱਕਾ ਜਾਮ ਕਰਨ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਖ਼ਿਲਾਫ਼ ਖੂਬ ਭੜਾਸ ਕੱਢੀ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਕੇਂਦਰ ਦੇ ਖੇਤੀਬਾੜੀ ਬਿੱਲ ਮਨਜ਼ੂਰ ਨਹੀਂ ਹਨ ਇਸ ਲਈ ਮੋਦੀ ਸਰਕਾਰ ਇਨ੍ਹਾਂ ਨੂੰ ਵਾਪਸ ਲਵੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬਿੱਲ ਪਾਸ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਰੋਸ ਵੱਧ ਜਾਵੇਗਾ। ਜਿਸ ਨਾਲ ਕੇਂਦਰ ਨੂੰ ਮਜ਼ਬੂਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨ ਹਿਤੈਸ਼ੀ ਪਾਰਟੀ ਰਹੀ ਹੈ ਤੇ ਅਕਾਲੀ ਦਲ ਨੂੰ ਤਖਤਾਂ ਨਾਲੋਂ ਕਿਸਾਨ ਪਿਆਰੇ ਹਨ।
ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੈਂ ਬਿੱਲਾਂ ਵਿੱਚ ਸੋਧ ਕਰਨ ਲਈ ਕਈ ਵਾਰ ਕਿਹਾ ਪਰ ਉਨ੍ਹਾਂ ਨੇ ਮੇਰੀ ਇੱਕ ਵੀ ਨਹੀਂ ਸੁਣੀ। ਇਸ ਲਈ ਮੈਨੂੰ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਵੀ ਦੇਣਾ ਪਿਆ ਤਾਂ ਜੋ ਮੈਂ ਕਿਸਾਨਾਂ ਦੇ ਨਾਲ ਡੱਟ ਕੇ ਮੈਦਾਨ ਵਿੱਚ ਖੜ੍ਹਾਂ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕ ਸਭਾ ਵਿੱਚ ਅਕਾਲੀ ਦਲ ਨੇ ਹੀ ਖੇਤੀਬਾੜੀ ਬਿੱਲਾਂ ਦੀ ਖ਼ਿਲਾਫ਼ਤ ਕੀਤੀ ਸੀ ਜਦਕਿ ਬਾਕੀ ਸਾਰੀਆਂ ਪਾਰਟੀਆਂ ਵਾਕਆਊਟ ਕਰ ਗਈਆਂ ਸਨ।