ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਤੇ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਜ਼ੋਰਦਾਰ ਨਿਖੇਧੀ

TeamGlobalPunjab
3 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜਲਾਲਾਬਾਦ ਵਿਚ ਪੁਲਿਸ ਦੀ ਹਮਾਇਤ ਪ੍ਰਾਪਤ ਕਾਂਗਰਸੀ ਗੁੰਡਿਆਂ ਵੱਲੋਂ ਅਕਾਲੀ ਵਰਕਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜਾਨ ਲੈਣ ਲਈ ਸੋਚੀ ਸਮਝਿਆ ਹਮਲਾ ਹੈ ਤੇ ਜਲਾਲਾਬਾਦ ਪੁਲਿਸ ਇਸ ਅਪਰਾਧ ਵਿਚ ਆਪ ਇਸ ਵਿਚ ਹਿੱਸੇਦਾਰ ਸੀ ਜਿਸਨੇ ਹਮਲਾਵਰਾਂ ਨੂੰ ਰੋਕਣ ਦਾ ਕੋਈ ਯਤਨ ਨਹੀਂ ਕੀਤਾ।

ਡਾ. ਚੀਮਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਉਚ ਪੱਧਰੀ ਨਿਆਂਇਕ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀਨਿਗਰਾਨ ਹੇਠ ਹੋਣੀ ਚਾਹੀਦੀ ਹੈ ਕਿਉਂਕਿ ਇਹ ਘਿਨੌਣਾ ਅਪਰਾਧ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਹੈ।

ਡਾ.ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕਤੰਤਰਦਾ ਕਤਲ ਹੋ ਗਿਆ ਹੈ ਕਿਉਂਕਿ ਅਪਰਾਧੀ ਖੁਦ ਮਨਮਰਜੀ ਮੁਤਾਬਕ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਉਹਨਾਂ ਨੇ ਮੁੱਖ ਮੰਤਰੀ ’ਤੇ ਸੁਬੇ ਵਿਚ ਸ਼ਾਂਤੀ ਤੇਫਿਰਕੂ ਸਦਪਾਵਨਾ ਭੰਗ ਹੋਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣ ਦਾ ਦੋਸ਼ ਲਾਇਆ।

- Advertisement -

ਡਾ. ਚੀਮਾ ਨੇ ਕਿਹਾ ਕਿ ਅੱਜ ਦੀ ਘਟਨਾ ਸੂਬੇ ਵਿਚ ਜੰਮਲਾ ਰਾਜ ਦਾ ਸਿਖ਼ਰ ਹੈ ਜਿਥੇ ਕਾਂਗਰਸ ਦੀ ਅਗਵਾਈ ਵਾਲੇ ਮਾਫੀਆ ਤੇ ਗੁੰਡਿਆਂ ਨੇ ਹੀ ਸੂਬੇ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨਾ ਸਿਰਫ ਇਸ ਮਾਫੀਆ ਅੱਗੇ ਬੇਵੱਸ ਦਿਸ ਰਹੇ ਹਨ ਬਲਕਿ ਅਜਿਹਾ ਜਾਪਦਾ ਹੈ ਕਿ ਉਹਨਾਂ ਨੇ ਪੁਲਿਸ ਨੁੰ ਵੀ ਇਹਨਾਂ ਖਿਲਾਫ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ।
ਅਕਾਲੀ ਆਗੂ ਨੇ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੇ ਪੁੱਤਰ ਦੀ ਅਗਵਾਈ ਹੇਠ ਫਾਇਰਿੰਗ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਗੋਲੀਆਂ ਲੱਗਣ ਨਾਲ ਤਿੰਨ ਅਕਾਲੀ ਵਰਕਰ ਜ਼ਖ਼ਮੀ ਹੋਏ ਹਨ।

ਡਾ. ਚੀਮਾ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਇਹਨਾ ਹਾਲਾਤਾਂ ਵਿਚ ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਹੋਣੀਆਂ ਸੰਭਵ ਨਹੀਂ ਹਨ। ਉਹਨਾਂਕਿਹਾ ਕਿ ਸੂਬਾ ਚੋਣ ਕਮਿਸ਼ਨ ਵੀ ਇਹਨਾਂ ਕਾਂਗਰਸੀ ਗੁੰਡਾ ਅਨਸਰਾਂ ਨੁੰ ਨਕੇਲਪਾਉਣ ਵਿਚ ਅਸਫਲ ਰਿਹਾ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਸੂਬੇ ਵਿਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਤੇ ਕਿਹਾ ਕਿ ਪੰਜਾਬ ਪੁਲਿਸ ’ਤੇ ਆਪਣਾ ਫਰਜ਼ ਨਿਭਾਉਣ ਲਈ ਭਰੋਸਾ ਨਹੀਂ ਕੀਤਾ ਜਾ ਸਕਦਾ।

ਡਾ.ਚੀਮਾ ਨੇ ਕਿਹਾ ਕਿ ਫਿਰੋਜ਼ਪੁਰ ਦੇ ਐਸ ਐਸ ਪੀ ਤੇ ਹੋਰ ਪੁਲਿਸ ਅਧਿਕਾਰੀ ਜੋ ਵੀ ਇਸ ਅਪਰਾਧ ਵਿਚ ਸ਼ਾਮਲ ਹਨ ਦੇ ਖਿਲਾਫ ਵੀ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Share this Article
Leave a comment