ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਇੱਕੋ ਸੁਰ ਵਿੱਚ ਖੜ੍ਹ ਗਈਆਂ ਹਨ ਕਿ ਖੇਤੀਬਾੜੀ ਬਿੱਲਾਂ ਨੂੰ ਰੱਦ ਕੀਤਾ ਜਾਵੇ। ਜਿਸ ਤਹਿਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ। ਸੰਸਦ ਦੇ ਦੋਹਾਂ ਸਦਨਾਂ ‘ਚ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਰਾਸ਼ਟਰਪਤੀ ਨੂੰ ਮੰਗ ਕਰੇਗਾ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕੀਤਾ ਜਾਵੇ।
ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਵੀ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਸੀ ਕਿ ਉਹ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਫੇਸਬੁੱਕ ‘ਤੇ ਪਾਈ ਇਸ ਪੋਸਟ ਵਿੱਚ ਲਿਖਿਆ ਸੀ ਕਿ – “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਕਟ ‘ਚ ਘਿਰੀ ਕਿਰਸਾਨੀ ਨੂੰ ਬਚਾਉਣ ਵਾਸਤੇ ਮਾਣਯੋਗ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜੀ ਨੂੰ, ਸੰਸਦ ਵਿਚ ਪਾਸ ਖੇਤੀਬਾੜੀ ਜਿਣਸ ਮੰਡੀਕਰਣ ਬਿੱਲਾਂ ‘ਤੇ ਮੁੜ ਵਿਚਾਰ ਕਰਨ ਲਈ ਬਿੱਲਾਂ ਨੂੰ ਵਾਪਸ ਭੇਜਣ ਅਤੇ ਇਹਨਾਂ ਖੇਤੀਬਾੜੀ ਬਿੱਲਾਂ ‘ਤੇ ਹਸਤਾਖ਼ਰ ਨਾ ਕਰਨ ਦੀ ਅਪੀਲ ਕੀਤੀ ਹੈ।