ਲਖੀਮਪੁਰ ਖੇੜੀ ਪਹੁੰਚਿਆ ਅਕਾਲੀ ਦਲ ਦਾ ਵਫ਼ਦ, ਪੀੜਤ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ

TeamGlobalPunjab
1 Min Read

ਲਖੀਮਪੁਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਫ਼ਦ ਨੂੰ ਲਖੀਮਪੁਰ ਖੇੜੀ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਦੀ ਪ੍ਰਸ਼ਾਸਨ ਨੇ ਆਗਿਆ ਦੇ ਦਿੱਤੀ। ਜਿਸ ਤੋਂ ਬਾਅਦ, ਵਫ਼ਦ ਨੇ ਪੀੜਤ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਡਟ ਕੇ ਖੜਾ ਰਹੇਗਾ।

 

 

   ਇਸ ਤੋਂ  ਪਹਿਲਾਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਨੈਤਿਕ ਆਧਾਰ ‘ਤੇ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

 

ਇਸ ਵਫ਼ਦ ਵਿੱਚ ਲੋਕ ਸਭਾ ਮੈਂਬਰ ਹਰਸਿਮਰਤ ਕੌਰ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ,  ਪ੍ਰੇਮ ਸਿੰਘ ਚੰਦੂਮਾਜਰਾ, ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ਸ਼ਾਮਲ ਸਨ।

ਦੱਸ ਦਈਏ ਕਿ ਇਸ ਵਫ਼ਦ ਨੂੰ ਪਹਿਲਾਂ ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਜਾਣ ਤੋਂ ਰੋਕ ਦਿੱਤਾ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ‘ਤੇ ਤਿੱਖਾ ਵਿਰੋਧ ਜਤਾਇਆ ਗਿਆ ।

Share This Article
Leave a Comment