ਡਰੱਗ ਕੇਸ ‘ਚ ਬਿਕਰਮ ਮਜੀਠੀਆ ਨੂੰ ਮਿਲੀ ਅੰਤਰਿਮ ਜ਼ਮਾਨਤ

TeamGlobalPunjab
2 Min Read

ਚੰਡੀਗੜ੍ਹ :ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ  ਉਨ੍ਹਾਂ ਨੂੰ ਅਦਾਲਤ ਨੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ । ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਹੈ |

 

ਬਿਕਰਮਜੀਤ ਮਜੀਠੀਆ ਨੂੰ ਹਾਈ ਕੋਰਟ ਨੂੰ ਹਾਈਕੋਰਟ ਨੇ ਅੰਤ੍ਰਿਮ ਜ਼ਮਾਨਤ (ਪੇਸ਼ਗੀ ) ਦਿੰਦੇ ਹੋਇਆ 12ਜਨਵਰੀ ਨੂੰ 11ਵਜੇ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਵੀ ਜਾਰੀ ਕੀਤੇ ਹਨ ।

ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮਜੀਠੀਆ ਨੂੰ ਜਾਂਚ ਏਜੰਸੀ ਨਾਲ ਸਹਿਯੋਗ ਕਰਦੇ ਹੋਏ ਜਾਂਚ ਅਧਿਕਾਰੀ ਵੱਲੋਂ ਪੁੱਛ ਗਿੱਛ ਲਈ ਬੁਲਾਏ ਜਾਣ ਤੇ ਪੇਸ਼ ਹੋਣਾ ਪਵੇਗਾ । ਇਸ ਮਾਮਲੇ ਚ ਅਗਲੀ ਤਰੀਕ 18 ਜਨਵਰੀ ਤੈਅ ਕੀਤੀ ਗਈ ਹੈ ।

- Advertisement -

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਉਪਰੰਤ ਮਜੀਠੀਆ ਨੇ ਹੁਣ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ‘ਤੇ ਹਾਈਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।

ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮਾਮਲੇ ਦੀ ਸੁਣਵਾਈ ਕੀਤੀ ਹੈ। ਡਰੱਗਜ਼ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਇਹ ਵੱਡਾ ਝਟਕਾ ਲੱਗਿਆ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੀ ਚਿਦੰਬਰਮ ਅਤੇ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਾਲੇ ਕਾਫੀ ਤਿੱਖੀ ਬਹਿਸ ਹੋਈ ਹੈ। ਬਹਿਸ ਤੋਂ ਬਾਅਦ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਮਜੀਠੀਆ ਨੂੰ ਬੁੱਧਵਾਰ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਹੈ ਅਤੇ ਨਾਲ ਹੀ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਵੀ ਕੀਤੇ ਹਨ।

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ‘ਤੇ ਪਾ ਦਿੱਤੀ ਹੈ। ਹੁਣ ਮਜੀਠੀਆ ਬੁੱਧਵਾਰ ਨੂੰ ਪੰਜਾਬ ਪੁਲਿਸ ਦੀ SIT ਅੱਗੇ ਪੇਸ਼ ਹੋਣਗੇ।

 

Share this Article
Leave a comment