ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਵੱਲ ਆਪਣਾ ਮਾਰਚ ਕੀਤਾ ਸ਼ੁਰੂ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਪੁਲਿਸ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਅਤੇ ਧਾਰਾ 144 ਲਗਾਏ ਜਾਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣਾ ਐਲਾਨਿਆ ਮਾਰਚ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਮਾਰਚ ਲਈ ਨਿਕਲੇ ਹੋਏ ਹਨ। ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਰੋਸ ਮਾਰਚ ਲਈ ਸੁਖਬੀਰ ਸਿੰਘ ਬਾਦਲ ਖੁੁੱਲੇ ਟਰੱਕ ‘ਤੇ ਸਵਾਰ ਹਨ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਉਨ੍ਹਾਂ ਦੇ ਨਾਲ ਚੱਲ ਰਹੇ ਹਨ।

 

 

- Advertisement -

 

ਟਰੱਕ ਵਿੱਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਹਰਸਿਮਰਤ ਕੌਰ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਨਿਲ ਜੋਸ਼ੀ, ਡਾਕਟਰ ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਆਗੂ ਵੀ ਸਵਾਰ ਹਨ। ਅਕਾਲੀ ਆਗੂਆਂ ਨੇ ਰੋਸ ਵਜੋਂ ਆਪਣੀਆ ਬਾਹਾਂ ਤੇ ਕਾਲੇ ਰਿਬਨ ਬੰਨ੍ਹੇ ਹੋਏ ਹਨ।

ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਅਤੇ ਖੇਤੀ ਕਾਨੂੰਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਸ ਮਾਰਚ ਨੂੰ ਰੋਕਣ ਲਈ ਥਾਂ ਥਾਂ ਤੇ ਬੈਰੀਕੇਡਿੰਗ ਵੀ ਕੀਤੀ ਗਈ ਹੈ।

- Advertisement -
Share this Article
Leave a comment