ਅਕਾਲੀ ਦਲ ਦੇ ਵਿਧਾਇਕ ਟਰੈਕਟਰਾਂ ‘ਤੇ ਚੜ੍ਹ ਕੇ ਪਹੁੰਚੇ ਵਿਧਾਨ ਸਭਾ, ਪੁਲੀਸ ਵੱਲੋਂ ਰੋਕੇ ਜਾਣ ‘ਤੇ ਹੰਗਾਮਾ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਟਰੈਕਟਰਾਂ ਤੇ ਚੜ੍ਹ ਕੇ ਵਿਧਾਨ ਸਭਾ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।

ਗੇਟ ‘ਤੇ ਤਾਇਨਾਤ ਪੁਲਿਸ ਨੇ ਵਿਧਾਇਕਾਂ ਨੂੰ ਟਰੈਕਟਰ ‘ਤੇ ਜਾਣ ਤੋਂ ਰੋਕ ਦਿੱਤਾ ਇਸ ਦੌਰਾਨ ਵਿਧਾਇਕਾਂ ਦੀ ਪੁਲਿਸ ਅਧਿਕਾਰੀ ਵਿਚਾਲੇ ਬਹਿਸ ਵੀ ਹੋਈ।

ਜਿਸ ਤੋਂ ਬਾਅਦ ਉਨ੍ਹਾਂ ਪੰਜਾਬ ਭਵਨ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਪੰਜਾਬ ਭਵਨ ਦੇ ਬਾਹਰ ਕਿਹਾ ਕਿ ਸਰਕਾਰ ਵਲੋਂ ਅੱਜ ਲੋਕਤੰਤਰ ਦਾ ਮਜ਼ਾਕ ਬਣਾ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਨਾ ਤਾਂ ਮੀਡੀਆ ਨੂੰ ਦਾਖ਼ਲਾ ਦਿੱਤਾ ਗਿਆ, ਨਾ ਹੀ ਉਨ੍ਹਾਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਕੀ ਇਹ ਕਾਂਗਰਸ ਭਵਨ ਹੈ, ਜਿੱਥੇ ਹਰੀਸ਼ ਰਾਵਤ ਨੂੰ ਤਾਂ ਕਮਰਾ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

Share This Article
Leave a Comment