ਕੋਵਿਡ-19 : ਮੁੱਖ ਮੰਤਰੀ ਰਾਹਤ ਫੰਡ ਲਈ ਅਕਾਲੀ ਦਲ ਦੇ ਨੇਤਾਵਾਂ ਵਲੋਂ ਇਕ ਮਹੀਨੇ ਦੀ ਤਨਖਾਹ ਦਾਨ ਦੇਣ ਦਾ ਐਲਾਨ

TeamGlobalPunjab
2 Min Read

ਚੰਡੀਗੜ੍ਹ – ਸਿਆਸਤਦਾਨਾਂ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਪੀੜਤਾਂ ਦੀ ਸਹਾਇਤਾ ਲਈ ਲਗਾਤਾਰ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਜਮਾਂ ਕਰਵਾਉਣ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਸ਼ਿਰੋਮਣੀ ਅਕਾਲੀ ਦਲ ਵਿਧਾਇਕਾਂ ਨੇ ਵੀ ਆਪਣੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਸ਼ਿਰੋਮਣੀ ਅਕਾਲੀ ਦਲ ਵਲੋਂ ਇਕ ਪ੍ਰੈਸ ਬਿਆਨ ਜਾਰੀ ਕਰਕੇ ਦਿਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਮਹਾਂਮਾਰੀ ਨਾਲ ਲੜਨ ਲਈ ਆਪਣੀ ਤਾਕਤ ਦਾ ਯੋਗਦਾਨ ਪਾਉਣ ਲਈ ਅਪੀਲ ਕੀਤੀ ਹੈ। ਬਾਦਲ ਨੇ ਵੱਖ ਵੱਖ ‘ਸਰਾਵਾਂ’ ਵਿਚ ਵੱਖ-ਵੱਖ ਸਹੂਲਤਾਂ ਲਈ ਜਗ੍ਹਾ ਨਿਰਧਾਰਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਦੱਸ ਦੇਈਏ ਕਿ ਇਸ ਤੋਂ ਪਹਿਲਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਪ ਦੇ ਸੀਨੀਅਰ ਆਗੂ ਅਮਨ ਅਰੋੜਾ ਵਲੋਂ ਤਨਖਾਹ ਦਾਨ ਕਾਰਨ ਦਾ ਐਲਾਨ ਕੀਤਾ ਗਿਆ ਹੈ।ਅਮਨ ਅਰੋੜਾ ਨੇ ਕਿਹਾ ਕਿ ਇਸ ਮੁਸਕਲ ਦੀ ਘੜੀ ਚ ਸਾਨੂੰ ਸਾਰੀਆਂ ਨੂੰ ਦੇਸ਼ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕ ਨੂੰ ਵੀ ਇਸ ਲਈ ਅਪੀਲ ਕੀਤੀ ਜੋ ਕੋਈ ਵੀ ਇਸ ਮਹਾਮਾਰੀ ਵਿਚ ਕਿਸੇ ਦੀ ਮਦਦ ਕਰਨਾ ਚਾਹੁੰਦਾ ਹੈ ਉਹ ਜਰੂਰ ਅੱਗੇ ਆਵੇ ਅਤੇ ਦੇਸ਼ ਦਾ ਸਾਥ ਦੇਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵੀ ਆਪਣੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ।

Share this Article
Leave a comment