ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਚੌਧਰੀ ਰਾਕੇਸ਼ ਟਿਕੈਤ ਦਾ ਸਿਰੋਪਾ ਭੇਟ ਕਰ ਕੇ ਸਨਮਾਨ ਕੀਤਾ ਤੇ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਅੰਮ੍ਰਿਤ ਵੀ ਭੇਂਟ ਕੀਤਾ ਅਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਕਿਸਾਨ ਅੰਦੋਲਨ ਦੇ ਆਪਣੇ ਟੀਚਿਆਂ ਵਿਚ ਸਫਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਪੂਰਾ ਸਮਰਥਨ ਦੇਵੇਗਾ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਚੌਧਰੀ ਰਾਕੇਸ਼ ਟਿਕੈਤ ਨਾਲ ਕਿਸਾਨਾਂ ਦੇ ਭਾਰੀ ਇਕੱਠ ਦੌਰਾਨ ਮੁਲਾਕਾਤ ਕੀਤਖੀ, ਨੇ ਕਿਹਾ ਕਿ ਕਿਸਾਨ ਆਗੂ ਨੇ ਆਪਣੇ ਪਿਤਾ ਚੌਧਰੀ ਮਹਿੰਦਰ ਸਿੰਘ ਟਿਕੈਤ ਦੇ ਰਾਹ ਚੱਲਕੇ ਕਿਸਾਨਾਂ ਦਾ ਮਾਣ ਵਧਾਇਆ ਹੈ। ਉਹਨਾਂ ਕਿਹਾ ਕਿ ਚੌਧਰੀ ਮਹਿੰਦਰ ਸਿੰਘ ਟਿਕੈਤ ਆਪਣੇ ਸਮੇਂ ਦੇ ਵੱਡੇ ਕਿਸਾਨ ਆਗੂ ਸਨ। ਉਹਨਾਂ ਨੇ ਕਿਸਾਨਾਂ ਦੀ ਭਲਾਈ ਲਈ ਚੌਧਰੀ ਮਹਿੰਦਰ ਸਿੰਘ ਟਿਕੈਤ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਲ ਕੇ ਰਲੀਆਂ ਗਈਆਂ ਲੜਾਈਆਂ ਦਾ ਵੀ ਜ਼ਿਕਰ ਕੀਤਾ।
ਇਸ ਮੌਕੇ ਚੌਧਰੀ ਰਾਕੇਸ਼ ਟਿਕੈਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੇ ਕਿਸਾਨਾਂ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਉਹ ਬਾਦਲ ਦਾ ਪਿੰਡ ਦਾ ਦੌਰਾ ਕਰ ਕੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ ਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਚੌਧਰੀ ਟਿਕੈਤ ਨੇ ਬਾਦਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਦਾ ਲਿਆਂਦਾ ਅੰਮ੍ਰਿਤ ਛੱਕਿਆ ਤੇ ਉਹਨਾਂ ਨੂੰ ਬਾਦਲ ਨੇ ਕਿਰਪਾਨ ਤੇ ਸਿਰੋਪਾ ਭੇਂਟ ਕਰ ਕੇ ਸਨਮਾਨਤ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਜਿਹਨਾਂ ਦੇ ਪਰਿਵਾਰਾਂ ਦੇ ਜੀਅ 26 ਜਨਵਰੀ ਤੋਂ ਲਾਪਤਾ ਹਨ ਜਿਹਨਾਂ ਕਿਸਾਨਾਂ ਦੇ ਪਰਿਵਾਰਕ ਜੀਅ ਇਸ ਕਿਸਾਨ ਅੰਦੋਲਨ ਵਿਚ ਸ਼ਹੀਦ ਹੋ ਗਏ ਹਨ।
ਬਾਦਲ ਨੇ ਇਹਨਾਂ ਪਰਿਵਾਰਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਦੇ ਕੇਸ ਆਪ ਚੁੱਕੇਗਾ ਤੇ ਇਹ ਯਕੀਨੀ ਬਣਾਵੇਗਾ ਕਿ ਇਹਨਾਂ ਨੂੰ ਕਾਨੂੰਨੀ ਤੌਰ ’ਤੇ ਰਾਹਤ ਮਿਲੇ।
ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਵੀ ਆਖਿਆ ਕਿ ਉਹ ਦਿੱਲੀ ਵਿਚ ਇਕ ਕੰਟਰੋਲ ਰੂਮ ਸਥਾਪਿਤ ਕਰਨ ਤੇ ਪੀੜਤ ਪਰਿਵਾਰਾਂ ਨੂੰ ਜਦੋਂ ਵੀ ਤੇ ਜਿਵੇਂ ਵੀ ਲੋੜ ਪਵੇ, ਮਦਦ ਮਿਲਣੀ ਯਕੀਨੀ ਬਣਾਉਣ।
ਬਾਦਲ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਇਹ ਵੀ ਅਖਿਆ ਕਿ ਉਹ ਇਹ ਸਾਰੇ ਕੇਸ ਮੁਫਤ ਲੜਨ ਅਤੇ ਉਹਨਾਂ ਪਰਿਵਾਰਾਂ ਨੂੰ ਭਰੋਸਾ ਦੁਆਇਆ ਕਿ ਕਮੇਟੀ ਦੇ ਚੰਡੀਗੜ੍ਹ ਤੇ ਸਾਰੇ ਪੰਜਾਬ ਵਿਚਲੇ ਵਕੀਲ ਮਿਲ ਕੇ ਇਸ ਮਾਮਲੇ ‘ਚ ਇਨਸਾਫ ਲਈ ਯਤਨ ਕਰਨਗੇ।
ਬਾਦਲ ਨੇ ਇਸ ਮੌਕੇ ਦਿੱਲੀ ਲਈ 93105 10640 ਹੈਲਪਲਾਈਨ ਨੰਬਰ ਵੀ ਜਾਰੀ ਕਤੀਤਾ ਜੋ ਕੱਲ੍ਹ ਚੰਡੀਗੜ੍ਹ ਵਿਚ ਜਾਰੀ ਕੀਤੇ ਗਿਏ ਤਿੰਨ ਨੰਬਰਾਂ ਦੇ ਨਾਲ ਹੀ ਰਲ ਕੇ ਕੰਮ ਕਰੇਗਾ।
ਇਸ ਮੌਕੇ ਗੱਲ ਕਰਦਿਆਂ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਮਤਭੇਦ ਇਕ ਪਾਸ ਕਰਕੇ ਕਿਸਾਨਾਂ ਲਈ ਇਕਜੁੱਟ ਹੋਣ। ਉਹਨਾਂ ਇੲ ਵੀ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਤੋਂ ਇਲਾਵਾ ਦੇਸ਼ ਦੇ ਹੋਰ ਭਾਗਾਂ ਤੋਂ ਵੀ ਕਿਸਾਨ ਇਸ ਕਿਸਾਨੀ ਸੰਘਰਸ਼ ਵਿਚ ਇਕਜੁੱਟ ਹਨ। ਉਹਨਾਂ ਕਿਹਾ ਕਿ ਸਾਨੂੰ ਕਿਸਾਨ ਅੰਦੋਲਨ ਦੀ ਸਫਲਤਾ ਲਈ ਇਸ ਅੰਦੋਲਨ ਦੀ ਮਜ਼ਬੂਤੀ ਯਕੀਨੀ ਬਣਾਉਣੀਚਾਹੀਦੀ ਹੈ।
ਇਸ ਮੌਕੇ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਸੈਂਕੜੇ ਕਿਸਾਨਾਂ ਦੇ ਨਾਲ ਰਲ ਕੇ ਇਥੇ ਪਹੁੰਚੇ ਤਾਂ ਬਹੁਤ ਚੰਗਾ ਮਾਹੌਲ ਸਿਰਜਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਸਾਨ ਅੰਦੋਲਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾ ਵੱਡੀ ਗਿਣਤੀ ਵਿਚ ਹਾਜ਼ਰ ਸਨ ਜਿਹਨਾ ਨੇ ਸਿਘੂ ਤੇ ਟਿਕਰੀ ਬਾਰਡਰ ਤੇ ਪਹੁੰਚ ਕੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ।