ਫਿਰੋਜ਼ਪੁਰ : ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਜਿੱਥੇ ਕਈ ਦੇਸ਼ਾਂ ‘ਚ ਅਣਗਿਣਤ ਮੌਤਾਂ ਹੋ ਗਈਆਂ ਹਨ ਉੱਥੇ ਹੀ ਹੁਣ ਇਸ ਨੇ ਆਪਣੇ ਪੈਰ ਪੰਜਾਬ ਵਿੱਚ ਵੀ ਪ੍ਰਸਾਰਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚਲਦਿਆਂ ਹੁਣ ਪੰਜਾਬ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਾਰੀਆਂ ਰੈਲੀਆਂ ਨੂੰ ਮੁਲਤਵੀ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਭਾਰਤ ਅੰਦਰ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਦੇ ਚਲਦਿਆਂ ਅਕਾਲੀ ਦਲ ਨੇ ਆਪਣੀਆਂ ਸਾਰੀਆਂ ਰੈਲੀਆਂ ਨੂੰ ਮੁਅੱਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਿੱਚ 9 ਤਾਰੀਖ ਵਾਲੀ ਰੈਲੀ ਵੀ ਸ਼ਾਮਲ ਹੈ ਅਤੇ 21 ਤਾਰੀਖ ਤੱਕ ਜਿੰਨੀਆਂ ਵੀ ਰੈਲੀਆਂ ਸਨ ਸਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੈਲੀਆਂ ਦੀਆਂ ਅਗਲੀਆਂ ਤਾਰੀਖਾਂ ਅੱਗੇ ਜਾ ਕੇ ਨਿਰਧਾਰਿਤ ਕੀਤੀਆਂ ਜਾਣਗੀਆਂ।