ਦਿਲ ਨੂੰ ਛੂਹਣ ਵਾਲਾ ਗਾਣਾ ‘ਚੱਲ ਦਿਲਾ’ ਯਕੀਨਨ ਤੁਹਾਡੀ ਪਲੇਅ ਲਿਸਟ ‘ਚ ਹੋਵੇਗਾ ਸ਼ਾਮਲ

TeamGlobalPunjab
2 Min Read

ਚੰਡੀਗੜ੍ਹ: ਹਰ ਇੱਕ ਕਹਾਣੀ ‘ਚ ਹਰ ਜਜ਼ਬਾਤ ਜਰੂਰੀ ਹੈ ਚਾਹੇ ਉਹ ਰੋਮਾਂਸ ਹੋਵੇ ਜਾਂ ਪਿਆਰ ਜਾਂ ਫਿਰ ਕਾਮੇਡੀ ਹੋਵੇ ਅਤੇ ਗਾਣੇ ਇਹਨਾਂ ਹੀ ਜਜ਼ਬਾਤਾਂ ਨੂੰ ਹੋਰ ਰੰਗ ਦਿੰਦੇ ਹਨ। ਇਸ ਵਾਰ ‘ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ਦੇ ਨਿਰਮਾਤਾ ਆਪਣੀ ਆਉਣ ਵਾਲੀ ਇਸ ਫ਼ਿਲਮ ਵਿੱਚੋ ਇੱਕ ਉਦਾਸ-ਰੋਮਾਂਟਿਕ ਗੀਤ ਰਿਲੀਜ਼ ਕਰਨ ਨੂੰ ਤਿਆਰ ਹਨ ਜਿਸਦਾ ਨਾਮ ਹੈ ‘ਚੱਲ ਦਿਲਾ’।

ਇਸ ਗੀਤ ਨੂੰ ਰਿੱਕੀ ਖਾਨ ਨੇ ਆਪਣੀ ਆਵਾਜ਼ ਦਿਤੀ ਹੈ ਅਤੇ ਖੁਦ ਹੀ ਇਸ ਗੀਤ ਨੂੰ ਲਿਖਿਆ ਹੈ। ਜਤਿੰਦਰ ਸ਼ਾਹ ਨੇ ਇਸ ਗੀਤ ਨੂੰ ਕੰਪੋਜ਼ ਕੀਤਾ ਹੈ। ਗੀਤ ਦੀ ਵੀਡੀਓ ਵਿੱਚ ਵਿੱਚ ਫ਼ਿਲਮ ਦੇ ਦੋਵੇਂ ਮੁੱਖ ਕਿਰਦਾਰ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਦੀ ਕੈਮਿਸਟ੍ਰੀ ਸਾਫ ਨਜ਼ਰ ਆ ਰਹੀ ਹੈ। ਫ਼ਿਲਮ ਦੇ ਟ੍ਰੇਲਰ ਅਤੇ ਪਹਿਲੇ ਦੋ ਗੀਤਾਂ ਨੇ ਪਹਿਲਾ ਹੀ ਦਰਸ਼ਕਾਂ ਵਿੱਚ ਫ਼ਿਲਮ ਨੂੰ ਲੈ ਕੇ ਉਤਸ਼ਾਹ ਵਧਾ ਦਿੱਤਾ ਹੈ।

ਗਾਇਕ-ਐਕਟਰ ਗਿੱਪੀ ਗਰੇਵਾਲ ਨੇ ਕਿਹਾ, ‘ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ਮੇਰਾ ਇਕ ਮਨਪਸੰਦ ਪ੍ਰਾਜੈਕਟ ਹੈ ਅਤੇ ਇੱਕ ਟੀਮ ਦੇ ਰੂਪ ਵਿੱਚ, ਅਸੀਂ ਇਹ ਕੋਸ਼ਿਸ਼ ਕੀਤੀ ਕਿ ਹਰ ਇਕ ਛੋਟੀ ਤੋਂ ਛੋਟੀ ਚੀਜ਼ ਦਾ ਧਿਆਨ ਰੱਖਿਆ ਜਾਵੇ ਚਾਹੇ ਉਹ ਭਾਸ਼ਾ,ਬੋਲੀ ਜਾਂ ਸੰਗੀਤ ਹੋਵੇ। ਮੈਂਨੂੰ ਲੱਗਦਾ ਕਿ ਮਿਊਜ਼ਿਕ ਫ਼ਿਲਮ ਵਿੱਚ ਬਹੁਤ ਅਹਿਮ ਭੂਮਿਕਾ ਰੱਖਦਾ ਹੈ। ਮੈਂਨੂੰ ਯਕੀਨ ਹੈ ਕਿ ‘ਚੱਲ ਦਿਲਾ’ ਗੀਤ ਲੋਕਾਂ ਨੂੰ ਆਪਣੇ ਪਿਆਰ ਦੀ ਯਾਦ ਦਿਲਾਵੇਗਾ।

ਕਰਨ ਆਰ ਗੁਲਿਆਨੀ ਦੁਆਰਾ ਡਾਇਰੈਕਟ ਕੀਤੀ ਇਸ ਰੋਮਾਂਟਿਕ ਕਾਮੇਡੀ ਫ਼ਿਲਮ ਵਿੱਚ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਮੁੱਖ ਕਿਰਦਾਰ ਵਿੱਚ ਨਜ਼ਰ ਆਉਣਗੇ। ਨਰੇਸ਼ ਕਥੂਰੀਆ ਨੇ ਇਸ ਫ਼ਿਲਮ ਦਾ ਸਕ੍ਰੀਨਪਲੇ ਅਤੇ ਡਾਇਲਾਗਸ ਲਿਖੇ ਹਨ। ਫ਼ਿਲਮ ਨੂੰ ਮਿਊਜ਼ਿਕ ਜਤਿੰਦਰ ਸ਼ਾਹ ਦੁਆਰਾ ਦਿੱਤਾ ਗਿਆ ਹੈ। ਇਸ ਸਾਰੇ ਪ੍ਰੋਜੈਕਟ ਨੂੰ ਪ੍ਰੋਡਿਊਸ ਸੁਮਿਤ ਦੱਤ, ਅਨੁਪਮਾ ਕਟਕਰ ਅਤੇ ਏਰਾ ਦੱਤ ਦੁਆਰਾ ਕੀਤਾ ਗਿਆ ਹੈ। ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਇਸ ਫ਼ਿਲਮ ਚ ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ।

ਪੂਰੇ ਵਿਸ਼ਵਭਰ ਵਿੱਚ ਇਸ ਫਿਲਮ ਦਾ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਵਲੋਂ ਕੀਤਾ ਜਾਵੇਗਾ। ‘ਚੱਲ ਦਿਲਾ’ ਗੀਤ 16 ਮਈ ਨੂੰ ਟਾਈਮਜ਼ ਮਿਊਜ਼ਿਕ ਦੇ ਆਫੀਸ਼ੀਅਲ ਯੂਟਿਊਬ ਚੈਨਲ ਤੇ ਰਿਲੀਜ਼ ਹੋ ਗਿਆ ਹੈ।

Share this Article
Leave a comment