ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਦੋ ਹੋਰ ਹਲਕਾ ਇੰਚਾਰਜਾਂ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਦੋ ਹੋਰ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਨਵੇਂ ਐਲਾਨੇ ਗਏ ਹਲਕਾ ਇੰਚਾਰਜਾਂ ਵਿੱਚ ਸੁਖਵਿੰਦਰ ਸਿੰਘ ਔਲਖ ਹਲਕਾ ਮਾਨਸਾ ਜ਼ਿਲ੍ਹਾ ਮਾਨਸਾ ਅਤੇ ਗੁਰਸੇਵਕ ਸਿੰਘ ਝੁਨੀਰ ਹਲਕਾ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਦਾ ਨਾਂਅ ਸ਼ਾਮਲ ਹੈ।

ਇਸ ਤੋਂ ਪਹਿਲਾਂ ਬੀਤੇ ਦਿਨੀ ਪਾਰਟੀ ਵੱਲੋਂ ਆਪਣੇ 14 ਹਲਕਾ ਇੰਚਾਰਜਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਪਾਰਟੀ ਵੱਲੋਂ ਕੁੱਲ 16 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਆਉਣ ਵਾਲੇ ਕੁੱਝ ਦਿਨਾਂ ਵਿੱਚ ਹੀ ਸਮੁੱਚੇ ਪੰਜਾਬ ਵਿੱਚ ਸਮੂਹ ਹਲਕਾ ਇੰਚਾਰਜਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

Share This Article
Leave a Comment