Breaking News

6ਵੇਂ ਪੇ ਕਮਿਸ਼ਨ ਬਾਰੇ ਕੈਪਟਨ ਸਰਕਾਰ ਨੂੰ ਆਖ਼ਰੀ ਦਿਨਾਂ ‘ਚ ਹੀ ਕਿਉਂ ਆਈ ਯਾਦ : ਪਰਮਿੰਦਰ ਢੀਂਡਸਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੈਪਟਨ ਸਰਕਾਰ ਵੱਲੋਂ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ । ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਵਧੀ ਹੋਈ ਤਨਖ਼ਾਹ ਅਤੇ ਪੈਨਸ਼ਨ ਦੇਣ ਦਾ ਐਲਾਨ ਕੈਪਟਨ ਸਰਕਾਰ ਦੀ ਲਿਫਾਫੇਬਾਜ਼ੀ ਅਤੇ ਜੁਮਲੇਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਨੋਟੀਫਿਕੇਸ਼ਨ ਕੈਪਟਨ ਸਰਕਾਰ ਵੱਲੋਂ ਸਿਆਸੀ ਲਾਹਾ ਲੈਣ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨ ਲਈ ਅੰਕੜਿਆਂ ਦਾ ਫੇਰ ਬਦਲ ਕਰਕੇ ਮੁਲਾਜ਼ਮਾਂ ਨੂੰ ਖੁਸ਼ ਕਰਨ ਲਈ ਜਾਰੀ ਕੀਤਾ ਗਿਆ ਹੈ ਜਦਕਿ ਅਸਲ ਵਿੱਚ ਇਹ ਮੁਲਾਜ਼ਮਾਂ ਨਾਲ ਧੋਖਾ ਹੈ।

 ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ 259 ਫੀਸਦ ਵਾਧੇ ਦਾ ਐਲਾਨ ਕੀਤਾ ਸੀ। ਪਰ ਜੇਕਰ ਸਰਕਾਰ ਦੀ ਪਿਛਲੀ ਕਾਰਗੁਜ਼ਾਰੀ ਦੇ ਨਜ਼ਰ ਮਾਰੀਏ ਤਾਂ ਸਰਕਾਰ ਨੇ 1 ਜਨਵਰੀ 2016 ਤੋਂ ਲੈਕੇ 30 ਜੂਨ 2021 ਤੱਕ ਦਾ ਹਾਲੇ ਤੱਕ ਮੁਲਾਜ਼ਮਾਂ ਦੀਆਂ ਬਕਾਇਆ ਤਨਖ਼ਾਹਾਂ ਅਤੇ ਡੀ.ਏ ਦੇਣ ਬਾਰੇ ਚੁੱਪ ਸਾਧੀ ਹੋਈ ਹੈ।

Check Also

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

ਚੰਡੀਗੜ੍ਹ :ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ …

Leave a Reply

Your email address will not be published. Required fields are marked *