ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਖਿਲਾਫ਼ ਸ਼ਿਕੰਜਾ ਕੱਸਦਿਆਂ ਸਾਬਕਾ ਮੰਤਰੀ ਦੇ ਓਐੱਸਡੀ ਰਹੇ ਤੇ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਚਮਕੌਰ ਸਿੰਘ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ।
ਵਿਜੀਲੈਂਸ ਹੁਣ ਇਹ ਮੰਨ ਰਹੀ ਹੈ ਕਿ ਅਦਾਲਤ ਵਿੱਚ ਇਸ ਦਾ ਕੇਸ ਕਮਜ਼ੋਰ ਨਹੀਂ ਹੋਵੇਗਾ ਅਤੇ ਸਾਬਕਾ ਮੰਤਰੀ ਨੂੰ ਆਸਾਨੀ ਨਾਲ ਸਜ਼ਾ ਮਿਲ ਜਾਵੇਗੀ। ਕਿਉਂਕਿ ਕੁਝ ਦਿਨ ਪਹਿਲਾਂ ਸੀ.ਐਮ. ਭਗਵੰਤ ਮਾਨ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਉਹ ਜੋ ਵੀ ਕੇਸ ਦਾਇਰ ਕਰਨ, ਉਸ ਨੂੰ ਅਦਾਲਤ ਵਿੱਚ ਕਮਜ਼ੋਰ ਨਾ ਕੀਤਾ ਜਾਵੇ। ਨਾਲ ਹੀ ਫੜੇ ਜਾਣ ਵਾਲੇ ਮੁਲਜ਼ਮਾਂ ਵਿਰੁੱਧ ਤੱਥ ਮਜ਼ਬੂਤ ਹੋਣੇ ਚਾਹੀਦੇ ਹਨ।
ਚਮਕੌਰ ਸਿੰਘ ਨੂੰ ਅਦਾਲਤੀ ਦੀ ਪ੍ਰਵਾਨਗੀ ਉਪਰੰਤ ਵਾਅਦਾ ਮੁਆਫ਼ ਗਵਾਹ ਬਣਾਇਆ ਗਿਆ ਹੈ ਤੇ ਉਸ ਦੇ ਬਿਆਨ ਵੀ ਅਦਾਲਤ ਵਿੱਚ ਦਰਜ ਕਰਵਾ ਦਿੱਤੇ ਹਨ। ਸਾਧੂ ਸਿੰਘ ਧਰਮਸੋਤ ਇਸ ਸਮੇਂ ਈਡੀ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤੀ ਹਿਰਾਸਤ ਅਧੀਨ ਹੈ। ਇਸ ਤਰ੍ਹਾਂ ਵਿਜੀਲੈਂਸ ਅਤੇ ਈਡੀ ਵੱਲੋਂ ਕਾਨੂੰਨੀ ਘੇਰਾਬੰਦੀ ਕਰਨ ਕਰਕੇ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।