ਜਲੰਧਰ : ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਪਿਛਲੇ ਦੋ ਦਿਨਾਂ ਤੋਂ ਈਡੀ ਦੀ ਹਿਰਾਸਤ ਵਿਚ ਚੱਲ ਰਹੀ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ਹਨ। ਈਡੀ ਦੇ ਜਾਂਚ ਅਧਿਕਾਰੀਆਂ ਵੱਲੋਂ ਪੁੱਛੇ ਗਏ ਜ਼ਿਆਦਾਤਰ ਸਵਾਲਾਂ ਤੋਂ ਪਾਸਾ ਵੱਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਈਡੀ ਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੀ ਉਲੰਘਣਾ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ । ਜਿਸ ਤੋਂ ਬਾਅਦ ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।
ਦਸ ਦਈਏ ਕਿ ਈਡੀ ਦੇ ਅਧਿਕਾਰੀਆਂ ਨੇ 30 ਨਵੰਬਰ ਨੂੰ ਉਨ੍ਹਾਂ ਦੇ ਇਥੇ ਛਾਪੇਮਾਰੀ ਕੀਤੀ ਸੀ ਤੇ ਕੁਝ ਦਸਤਾਵੇਜ਼ ਬਰਾਮਦ ਕੀਤੇ ਸਨ। ਪਿਛਲੇ ਸਾਲ ਫਰਵਰੀ ਵਿਚ ਵਿਜੀਲੈਂਸ ਬਿਊਰੋ ਨੇ ਧਰਮਸੋਤ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਹਾਲੀ ਤੋਂ ਗਿ੍ਰਫਤਾਰ ਕੀਤਾ ਸੀ। ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦੋਂਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ। ਨਵੰਬਰ 2023 ਵਿਚ ਈਡ ਨੇ ਧਰਮਸੋਤ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ‘ਤੇ ਛਾਪਾ ਮਾਰਿਆ ਸੀ। ਈਡੀ ਧਰਮਸੋਤ ਦੇ ਕਰੀਬੀ ਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਇਕ ਕਰੀਬੀ ਤੇ ਕੁਝ ਅਧਿਕਾਰੀਆਂ ‘ਤੇ ਕਾਰਵਾਈ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।