ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ, ਵਜ਼ੀਫ਼ਾ ਘਪਲੇ ਦੀ ਜਾਂਚ CBI ਨੂੰ ਸੌਂਪਣ ਦੀ ਤਿਆਰੀ

Rajneet Kaur
2 Min Read

ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।  ਉਨ੍ਹਾਂ ਦੇ ਕਾਰਜਕਾਲ ’ਚ ਹੋਏ 63.91 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ  ਦੀ ਜਾਂਚ ਕੇਂਦਰੀ ਸਮਾਜਿਕ ਤੇ ਅਧਿਕਾਰਤਾ ਮੰਤਰਾਲੇ ਵੱਲੋਂ CBI  ਤੋਂ ਕਰਵਾਉਣ ਦੀ ਤਿਆਰੀ ਹੈ। ਕੇਂਦਰੀ ਰਾਜ ਮੰਤਰੀ ਏ ਨਰਾਇਣ ਸਵਾਮੀ ਨੇ ਖੁਦ ਇਹ ਜਾਣਕਾਰੀ ਦਿਤੀ ਹੈ।

ਸਾਧੂ ਸਿੰਘ ਧਰਮਸੋਤ ਪਹਿਲਾਂ ਹੀ ਜੰਗਲਾਤ ਵਿਭਾਗ ‘ਚ ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋ ਵਾਰ ਜੇਲ੍ਹ ਜਾ ਚੁਕੇ ਹਨ। ਜੁਲਾਈ 2021 ‘ਚ ਵੀ ਇਸ ਘੁਟਾਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਯੋਜਨਾ ਸੀ ਪਰ ਪੰਜਾਬ ਸਰਕਾਰ ਨੇ ਉਸ ਸਮੇਂ ਕੇਂਦਰ ਨੂੰ ਰਿਕਾਰਡ ਮੁਹਈਆ ਨਹੀਂ ਕਰਵਾਇਆ ਸੀ।  ਚੰਡੀਗੜ੍ਹ ’ਚ ਇਕ ਸਮਾਗਮ ’ਚ ਹਿੱਸਾ ਲੈਣ ਆਏ ਕੇਂਦਰੀ ਰਾਜ ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ ਕਿ ਕੋਈ ਵੀ ਯੂਨੀਵਰਸਿਟੀ ਜਾਂ ਕਾਲਜ ਫੀਸਾਂ ਦਾ ਭੁਗਤਾਨ ਨਾ ਕਰਨ ਦੀ ਸਥਿਤੀ ਵਿਚ ਵਿਦਿਆਰਥੀ ਦੀ ਮਾਰਕਸ਼ੀਟ ਜਾਂ ਡਿਗਰੀ ਨੂੰ ਨਹੀਂ ਰੋਕ ਸਕਦਾ। ਵਿਦਿਆਰਥੀ ਦੀ ਫੀਸ ਕੇਂਦਰ ਸਰਕਾਰ ਅਦਾ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment