ਲੁਧਿਆਣਾ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇੰਨੀ ਦਿਨੀਂ ਲੋਕਾਂ ਦੇ ਹਰਮਨ ਪਿਆਰੇ ਬਣੇ ਹੋਏ ਹਨ। ਇਸੇ ਸਿਲਸਿਲੇ ਤਹਿਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਹੈ ਸਿੱਧੂ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਆਖੇ ਜਾਣ ‘ਤੇ ਸਿਆਸਤ ਗਰਮਾ ਗਈ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਇਸ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸ ਨੂੰ ਮੁੱਖ ਮੰਤਰੀ ਬਣਾਉਣਾ ਹੈ ਇਸ ਦਾ ਫੈਸਲਾ ਪਾਰਟੀ ਹਾਈ ਕਮਾਨ ਕਰਦੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਲਈ ਕਈ ਉਮੀਦਵਾਰ ਹਨ।
ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਲੁਧਿਆਣਾ ਦੇ ਐੱਸ.ਸੀ.ਡੀ ਕਾਲਜ ‘ਚ ਜ਼ਿਲ੍ਹਾ ਸਮਾਜਿਕ ਨਿਆਂ,ਅਧਿਕਾਰਿਤਾ ਅਤੇ ਗੱਟ ਗਿਣਤੀ ਵਿਭਾਗ ਦੇ ਵਲੋਂ ਕਰਵਾਏ ਗਏ ਸੈਮੀਨਾਰ ‘ਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ ਜਿੱਥੇ ਮੀਡੀਆ ਦੇ ਨਾਲ ਗੱਲਬਾਤ ਦੇ ਦੌਰਾਨ ਉਨ੍ਹਾਂ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ।