ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੈਣੀ ਤੇ ਆਈਜੀ ਉਮਰਾਨੰਗਲ ਨੂੰ ਵੱਡਾ ਝਟਕਾ

TeamGlobalPunjab
1 Min Read

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਫਰੀਦਕੋਰਟ ਸੈਸ਼ਨ ਕੋਰਟ ਦੇ ਜੱਜ ਸੁਮਿਤ ਮਲਹੋਤਰਾ ਨੇ ਜ਼ਮਾਨਤ ਅਰਜ਼ੀ ‘ਤੇ ਫੈਸਲਾ ਜਾਰੀ ਕੀਤਾ ਹੈ। ਅੱਜ ਅੱਧਾ ਦਿਨ ਦੀ ਸੁਣਵਾਈ ਮਗਰੋਂ ਸਾਬਕਾ ਡੀਜੀਪੀ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਰਾਹਤ ਨਾ ਦਿੰਦੇ ਹੋਏ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ। ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਿਤ FIR ਨੰਬਰ 130 ਵਿੱਚ ਸੁਮੇਧ ਸਿੰਘ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਅਗਾਉਂ ਜ਼ਮਾਨਤ ਲਈ ਅਰਜ਼ੀ ਲਗਾਈ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ਼ ਮਜ਼ਬੂਤ ਗਵਾਹ ਮਿਲੇ ਸਨ। ਜਿਹਨਾਂ ਦੇ ਆਧਾਰ ‘ਤੇ ਦਾਅਵਾ ਕੀਤਾ ਗਿਆ ਹੈ ਕਿ ਦੋਵਾਂ ਅਧਿਕਾਰੀਆਂ ਦਾ ਬਹਿਬਲ ਕਲਾਂ ਗੋਲੀਕਾਂਡ ਵਿਚ ਪੂਰਾ-ਪੂਰਾ ਰੋਲ ਹੈ। ਇਸ ਆਧਾਰ ‘ਤੇ ਅਦਾਲਤ ਨੇ ਸਾਬਕਾ ਡੀਜੀਪੀ ਸੈਣੀ ਅਤੇ ਮੁਅੱਤਲ ਆਈਜੀ ਉਮਰਾਨੰਗਲ ਦੀ ਅਗਾਉਂ ਜ਼ਮਾਨਤ ਮੰਗ ਕਰਦੀ ਅਰਜ਼ੀ ਰੱਦ ਕਰ ਦਿੱਤੀ।

Share this Article
Leave a comment