ਨਵੀਂ ਦਿੱਲੀ: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ‘ਚ ਨਵਾਂ ਮੋੜ ਆ ਗਿਆ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ 2016 ਰੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪਹਿਲਵਾਨ ਸਾਕਸ਼ੀ ਮਲਿਕ ਪ੍ਰਦਰਸ਼ਨ ਤੋਂ ਪਿੱਛੇ ਹਟ ਗਈ ਹੈ ਤੇ ਰੇਲਵੇ ਵਿੱਚ ਆਪਣੀ ਨੌਕਰੀ ’ਤੇ ਵਾਪਸ ਆ ਗਈ ਹੈ। ਹਾਲਾਂਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਕਸ਼ੀ ਨੇ ਤੁਰੰਤ ਟਵੀਟ ਕਰਕੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ।
ਉਨ੍ਹਾਂ ਲਿਖਿਆ- ਇਹ ਖਬਰ ਬਿਲਕੁਲ ਗਲਤ ਹੈ। ਇਨਸਾਫ਼ ਦੀ ਲੜਾਈ ਵਿੱਚ ਨਾ ਤਾਂ ਸਾਡੇ ਵਿੱਚੋਂ ਕੋਈ ਪਿੱਛੇ ਹਟਿਆ ਹੈ ਅਤੇ ਨਾਂ ਹੀ ਹਟੇਗਾ। ਸੱਤਿਆਗ੍ਰਹਿ ਦੇ ਨਾਲ-ਨਾਲ ਮੈਂ ਰੇਲਵੇ ਵਿੱਚ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹਾਂ। ਇਨਸਾਫ਼ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ। ਕਿਰਪਾ ਕਰਕੇ ਕੋਈ ਵੀ ਗਲਤ ਖਬਰ ਨਾ ਫੈਲਾਓ।
ये खबर बिलकुल ग़लत है। इंसाफ़ की लड़ाई में ना हम में से कोई पीछे हटा है, ना हटेगा। सत्याग्रह के साथ साथ रेलवे में अपनी ज़िम्मेदारी को साथ निभा रही हूँ। इंसाफ़ मिलने तक हमारी लड़ाई जारी है। कृपया कोई ग़लत खबर ना चलाई जाए। pic.twitter.com/FWYhnqlinC
— Sakshee Malikkh (@SakshiMalik) June 5, 2023
ਦਰਅਸਲ, 2021 ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਡਬਲਯੂਐੱਫਆਈ ਦੇ ਪ੍ਰਧਾਨ ਬ੍ਰਿਜ ਭੂਸ਼ਣ ਵਿਰੁੱਧ ਚੱਲ ਰਹੇ ਅੰਦੋਲਨ ਦੇ ਮੁੱਖ ਚਿਹਰੇ ਹਨ। ਤਿੰਨੋਂ ਰੇਲਵੇ ਵਿੱਚ ਆਪਣੀ ਨੌਕਰੀ ‘ਤੇ ਵਾਪਸ ਆ ਗਏ ਹਨ ਇਸ ਦਾ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਤਿੰਨੋਂ ਅੰਦੋਲਨ ਤੋਂ ਹਟ ਗਏ ਹਨ। ਮੀਡੀਆ ਰਿਪੋਰਟਾਂ ਵਿੱਚ ਸਾਕਸ਼ੀ ਦਾ ਨਾਂ ਸਭ ਤੋਂ ਪਹਿਲਾਂ ਆਇਆ ਸੀ। ਇਸ ਤੋਂ ਬਾਅਦ ਸਾਕਸ਼ੀ ਨੇ ਟਵੀਟ ਕਰਕੇ ਇਸ ਖਬਰ ਦਾ ਖੰਡਨ ਕੀਤਾ।
ਸਾਕਸ਼ੀ ਤੋਂ ਬਾਅਦ ਬਜਰੰਗ ਨੇ ਵੀ ਟਵੀਟ ਕਰਕੇ ਕਿਹਾ ਹੈ ਕਿ ਇਹ ਖਬਰ ਗਲਤ ਹੈ। ਉਨ੍ਹਾਂ ਲਿਖਿਆ- ਇਹ ਖ਼ਬਰ ਸਿਰਫ਼ ਅਫ਼ਵਾਹ ਹੈ। ਇਹ ਖ਼ਬਰਾਂ ਸਾਨੂੰ ਨੁਕਸਾਨ ਪਹੁੰਚਾਉਣ ਲਈ ਫੈਲਾਈਆਂ ਜਾ ਰਹੀਆਂ ਹਨ। ਅਸੀਂ ਨਾ ਤਾਂ ਪਿੱਛੇ ਹਟੇ ਅਤੇ ਨਾ ਹੀ ਅਸੀਂ ਅੰਦੋਲਨ ਵਾਪਸ ਲਿਆ ਹੈ।
आंदोलन वापस लेने की खबरें कोरी अफ़वाह हैं. ये खबरें हमें नुक़सान पहुँचाने के लिए फैलाई जा रही हैं.
हम न पीछे हटे हैं और न ही हमने आंदोलन वापस लिया है. महिला पहलवानों की एफ़आईआर उठाने की खबर भी झूठी है.
इंसाफ़ मिलने तक लड़ाई जारी रहेगी 🙏🏼 #WrestlerProtest pic.twitter.com/utShj583VZ
— Bajrang Punia 🇮🇳 (@BajrangPunia) June 5, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.