ਸਲਮਾਨ-ਆਮਿਰ ਨੇ ਹਿਜਾਬ ਵਾਲੀ ਕੁੜੀ ਨੂੰ ਦਿੱਤੇ ਕਰੋੜਾਂ ਰੁਪਏ, ਸੋਸ਼ਲ ਮੀਡੀਆ ‘ਤੇ ਕੀਤਾ ਗਿਆ ਇਹ ਦਾਅਵਾ

TeamGlobalPunjab
2 Min Read

ਨਿਊਜ਼ ਡੈਸਕ: ਇਨ੍ਹੀਂ ਦਿਨੀਂ ਕਰਨਾਟਕ ਦਾ ਹਿਜਾਬ ਵਿਵਾਦ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲ ਹੀ ‘ਚ ਮੁਸਕਾਨ ਖਾਨ ਨਾਂ ਦੀ ਲੜਕੀ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਹ ਹਿਜਾਬ ਪਾ ਕੇ ‘ਅੱਲ੍ਹਾ ਹੂ ਅਕਬਰ’ ਦੇ ਨਾਅਰੇ ਲਾਉਂਦੀ ਨਜ਼ਰ ਆ ਰਹੀ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਈ ਲੋਕਾਂ ਨੇ ਮੁਸਕਾਨ ਦੀ ਤਾਰੀਫ ਕੀਤੀ ਅਤੇ ਕਈ ਲੋਕਾਂ ਨੇ ਇਸ ਦੀ ਸਖਤ ਨਿੰਦਾ ਕੀਤੀ ਹੈ।

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਕੁਝ ਪੋਸਟਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਸਲਮਾਨ ਖਾਨ ਅਤੇ ਆਮਿਰ ਖਾਨ ਨੇ ਮੁਸਕਾਨ ਖਾਨ ਨੂੰ ਕਰੋੜਾਂ ਰੁਪਏ ਇਨਾਮ ਵਜੋਂ ਦਿੱਤੇ ਹਨ। ਇਸ ਦੇ ਨਾਲ ਹੀ ਤੁਰਕੀ ਸਰਕਾਰ ਨੇ ਵੀ ਮੁਸਕਾਨ ਨੂੰ ਇਨਾਮ ਦੇਣ ਦੀ ਗੱਲ ਕਹੀ ਹੈ। ਇਨ੍ਹਾਂ ਪੋਸਟਾਂ ‘ਚ ਕਿਹਾ ਜਾ ਰਿਹਾ ਹੈ ਕਿ ਸਲਮਾਨ ਅਤੇ ਆਮਿਰ ਖਾਨ ਨੇ ਮਿਲ ਕੇ ਮੁਸਕਾਨ ਖਾਨ ਨੂੰ 3 ਕਰੋੜ ਰੁਪਏ ਦਿੱਤੇ ਹਨ ਜਦਕਿ ਤੁਰਕੀ ਸਰਕਾਰ ਉਸ ਨੂੰ 2 ਕਰੋੜ ਰੁਪਏ ਦੇਵੇਗੀ।

ਰਿਪੋਰਟ ਮੁਤਾਬਕ ਇਕ ਰਿਸਰਚ ‘ਚ ਦਾਅਵਾ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਜਿਹੀਆਂ ਖਬਰਾਂ ਝੂਠੀਆਂ ਹਨ। ਤੁਰਕੀ ਸਰਕਾਰ ਨੇ ਅਜਿਹਾ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ, ਜਿਸ ‘ਚ ਕਿਹਾ ਗਿਆ ਹੋਵੇ ਕਿ ਮੁਸਕਾਨ ਖਾਨ ਨੂੰ ਇਨਾਮ ਦਿੱਤਾ ਜਾਵੇਗਾ। ਉੱਥੇ ਹੀ, ਸਲਮਾਨ ਖਾਨ ਅਤੇ ਆਮਿਰ ਖਾਨ ਦੇ ਪੱਖ ਤੋਂ ਮੁਸਕਾਨ ਨੂੰ ਇਨਾਮ ਦੇਣ ਲਈ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਜਦੋਂ ਕਿ ਦੋਵਾਂ ਸਿਤਾਰਿਆਂ ਨੇ ਹਿਜਾਬ ਵਿਵਾਦ ‘ਤੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ।

- Advertisement -
Share this Article
Leave a comment