ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। 29 ਅਕਤੂਬਰ ਬੀਤੇ ਮੰਗਲਵਾਰ ਨੂੰ ਟ੍ਰੈਫਿਕ ਕੰਟਰੋਲ ‘ਤੇ ਇੱਕ ਮੈਸੇਜ ਆਇਆ ਸੀ, ਜਿਸ ‘ਚ ਇਕ ਅਣਪਛਾਤੇ ਵਿਅਕਤੀ ਨੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੈਸੇਜ ਭੇਜਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੈਸੇਜ ਕਰਨ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਪੈਸੇ ਨਹੀਂ ਮਿਲੇ, ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ। ਇਸ ਸਬੰਧ ਵਿੱਚ ਵਰਲੀ ਪੁਲਿਸ ਨੇ ਬੀਐਨਐਸ ਦੀ ਧਾਰਾ 354 (2), 308 (4) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਕਾਲ ਅਤੇ ਮੈਸੇਜ ਆ ਰਹੇ ਸਨ। ਹਾਲ ਹੀ ‘ਚ ਧਮਕੀ ਦੇਣ ਵਾਲੇ ਦੋਸ਼ੀ ਨੂੰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮੁੰਬਈ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਬਰਾਂਡਾ ਤੋਂ ਨੋਇਡਾ ਪਹੁੰਚੀ ਸੀ। ਦੋਸ਼ੀ ਨੌਜਵਾਨ ਦੀ ਪਛਾਣ 20 ਸਾਲਾ ਮੁਹੰਮਦ ਤਇਅਬ ਅੰਸਾਰੀ ਵਜੋਂ ਹੋਈ ਸੀ।
ਜਾਂਚ ‘ਚ ਪਤਾ ਲੱਗਿਆ ਹੈ ਕਿ ਮੁਹੰਮਦ ਤਇਅਬ ਦਿੱਲੀ ਦਾ ਰਹਿਣ ਵਾਲਾ ਹੈ। ਉਸ ਨੇ ਫੋਨ ਕਰਕੇ ਜ਼ੀਸ਼ਾਨ ਸਿੱਦੀਕੀ ਅਤੇ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਫਿਲਹਾਲ ਪੁਲਿਸ ਨੇ ਉਸਦਾ ਫ਼ੋਨ ਵੀ ਜ਼ਬਤ ਕਰ ਲਿਆ ਹੈ। ਜਿਸ ਦੀ ਜਾਂਚ ਜਾਰੀ ਹੈ। ਪੁਲਿਸ ਹੁਣ ਉਸ ਫੋਨ ਰਾਹੀਂ ਸਾਰੀ ਕਾਲ ਡਿਟੇਲ ਕੱਢ ਰਹੀ ਹੈ ਤਾਂ ਜੋ ਮੁਲਜ਼ਮ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।