ਪੱਤਰਕਾਰ ਨਾਲ ਦੁਰਵਿਹਾਰ ਮਾਮਲੇ ’ਚ ਸਲਮਾਨ ਖਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ

Rajneet Kaur
2 Min Read

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਸਲਮਾਨ ਖਾਨ ਨੂੰ 2019 ਦੇ ਇੱਕ ਮਾਮਲੇ ਵਿੱਚ  ਹੁਣ ਅੰਧੇਰੀ ਕੋਰਟ ‘ਚ ਹਾਜ਼ਰ ਨਹੀਂ ਹੋਣਾ ਪਵੇਗਾ। ਸਲਮਾਨ ਖ਼ਿਲਾਫ਼ ਅੰਧੇਰੀ ਮੈਟਰੋਪਾਲੀਟਨ ਕੋਰਟ ਵੱਲੋਂ ਜਾਰੀ ਸੰਮਨ ਹਾਈ ਕੋਰਟ ਨੇ ਖ਼ਾਰਜ ਕਰਦਿਆਂ ਇਸ ਪੂਰੇ ਮਾਮਲੇ ਨੂੰ ਹੀ ਖ਼ਾਰਜ ਕਰ ਦਿੱਤਾ ਹੈ।ਇਸ ਦੇ ਨਾਲ ਹੀ ਬੰਬੇ  ਹਾਈਕੋਰਟ ਨੇ ਸਲਮਾਨ ਦੇ ਖਿਲਾਫ ਦਰਜ FIR ਨੂੰ ਰੱਦ ਕਰਨ ਦਾ ਵੀ ਆਦੇਸ਼ ਦਿੱਤਾ ਹੈ।

ਦੱਸ ਦੇਈਏ ਕਿ ਸਾਲ 2019 ਵਿੱਚ ਇੱਕ ਪੱਤਰਕਾਰ ਅਸ਼ੋਕ ਪਾਂਡੇ ਨੇ ਸਲਮਾਨ ਖਾਨ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਪੱਤਰਕਾਰ ਨੇ ਸਲਮਾਨ ‘ਤੇ ਹਮਲੇ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ‘ਚ ਬੰਬੇ ਹਾਈਕੋਰਟ ਨੇ ਸਲਮਾਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਹ ਫ਼ੈਸਲਾ ਜਸਟਿਸ ਭਾਰਤੀ ਡਾਂਗਰੇ ਦੀ ਸਿੰਗਲ ਬੈਂਚ ਨੇ ਦਿੱਤਾ ਹੈ।

ਪੱਤਰਕਾਰ ਅਸ਼ੋਕ ਪਾਂਡੇ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ ‘ਤੇ ਕੁੱਟਮਾਰ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਪੱਤਰਕਾਰ ਨੇ ਬਾਅਦ ਵਿੱਚ ਇਸ ਸਬੰਧ ਵਿੱਚ ਅੰਧੇਰੀ ਮੈਜਿਸਟ੍ਰੇਟ ਕੋਲ ਸ਼ਿਕਾਇਤ ਦਰਜ ਕਰਵਾਈ। ਪੂਰੇ ਮਾਮਲੇ ਬਾਰੇ ਪੱਤਰਕਾਰ ਦੇ ਵਕੀਲ ਨੇ ਬਾਅਦ ਵਿੱਚ ਕਿਹਾ ਸੀ ਕਿ ਇਹ ਘਟਨਾ 24 ਅਪ੍ਰੈਲ 2019 ਦੀ ਸਵੇਰ ਦੀ ਹੈ। ਅਸ਼ੋਕ ਪਾਂਡੇ ਸਲਮਾਨ ਖਾਨ ਨਾਲ ਫੋਟੋ ਖਿਚਵਾ ਰਹੇ ਸਨ। ਇਸ ਦੌਰਾਨ ਅਦਾਕਾਰ ਦੇ ਬਾਡੀਗਾਰਡ ਨੇ ਪੱਤਰਕਾਰ ਤੋਂ ਉਸ ਦਾ ਫੋਨ ਖੋਹ ਲਿਆ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਸਲਮਾਨ ਖਾਨ ਨੇ ਵੀ ਉਸ ਨੂੰ ਧਮਕੀ ਦਿੱਤੀ ਸੀ। ਪੁਲਿਸ ਨੇ ਵੀ ਉਸਦੀ ਸ਼ਿਕਾਇਤ ਨਹੀਂ ਲਿਖੀ, ਜਿਸ ਤੋਂ ਬਾਅਦ ਉਸਨੇ ਅਦਾਲਤ ਤੱਕ ਪਹੁੰਚਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment