ਲਾਰੈਂਸ ਬਿਸ਼ਨੋਈ ਦੀ ਤਾਜ਼ਾ ਧਮਕੀ ਤੋਂ ਬਾਅਦ ਸਲਮਾਨ ਖ਼ਾਨ ਦੀ ਵਧਾਈ ਗਈ ਸਕਿਓਰਟੀ

Rajneet Kaur
2 Min Read

ਨਿਊਜ਼ ਡੈਸਕ: ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੱਕ ਹੋਰ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਨੇ  ਸਲਮਾਨ ਖਾਨ ਨੂੰ ਦਿੱਤੀ ਗਈ ਸੁਰੱਖਿਆ ਦੀ ਸਮੀਖਿਆ ਕੀਤੀ। ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਧਮਕੀ ਤੋਂ ਬਾਅਦ ਅਦਾਕਾਰ ਨੂੰ ਮੁੰਬਈ ਪੁਲਿਸ ਨੇ ਪਹਿਲਾਂ ਹੀ ਵਾਈ-ਪਲੱਸ ਸੁਰੱਖਿਆ ਦਿੱਤੀ ਹੋਈ ਹੈ।  ਮਿਲੀ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ  ਹੈ।

ਦਸ ਦਈਏ ਕਿ  ਕੁਝ ਸਮਾਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਸੀ ਕਿ ਸਲਮਾਨ ਖਾਨ ਨਾਲ ਕਰੀਬੀ ਸਬੰਧਾਂ ਕਾਰਨ ਕੈਨੇਡਾ ‘ਚ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਦੇ ਘਰ ‘ਤੇ ਹਮਲਾ ਹੋਇਆ ਸੀ। ਇਸ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਸਲਮਾਨ ਦੀ ਸੁਰੱਖਿਆ ਨੂੰ ਲੈ ਕੇ ਅਲਰਟ ਹੋ ਗਈ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਕੈਨੇਡਾ ‘ਚ ਗਿੱਪੀ ਗਰੇਵਾਲ ਦੇ ਘਰ ‘ਤੇ ਗੋਲੀਬਾਰੀ ਦਾ ਕਾਰਨ ਸਲਮਾਨ ਖਾਨ ਨਾਲ ਉਨ੍ਹਾਂ ਦੀ ਨੇੜਤਾ  ਸੀ।

ਇਕ ਸੀਨੀਅਰ ਅਧਿਕਾਰੀ ਅਨੁਸਾਰ ਧਮਕੀ ਤੋਂ ਬਾਅਦ ਅਦਾਕਾਰ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਤਾਂ ਜੋ ਇਹ ਦੇਖਿਆ ਜਾ ਸਕੇ ਕਿ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਈ। ਨਾਲ ਹੀ ਉਨ੍ਹਾਂ ਅਦਾਕਾਰ ਨਾਲ ਸੰਪਰਕ ਕੀਤਾ ਤੇ ਚੌਕਸ ਰਹਿਣ ਲਈ ਕਿਹਾ ਅਤੇ ਸੁਰੱਖਿਆ ਸੰਬੰਧੀ ਕੁਝ ਗੱਲਾਂ ‘ਤੇ ਚਰਚਾ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment