ਸੰਯੁਕਤ ਸਮਾਜ ਮੋਰਚੇ ਨੇ 20 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

TeamGlobalPunjab
2 Min Read

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਨੇ ਸੋਮਵਾਰ ਨੂੰ ਆਪਣੇ  20 ਉਮੀਦਵਾਰਾਂ ਦਾ ਐਲਾਨ ਕਰਦਿਆਂ ਦੂਜੀ ਸੂਚੀ ਜਾਰੀ ਕੀਤੀ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ 30 ਵਿਧਾਨ ਸਭਾ ਸੀਟਾਂ ਬਾਰੇ ਫੈਸਲਾ ਲਿਆ ਗਿਆ। ਇਨ੍ਹਾਂ ਵਿੱਚ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ 10 ਸੀਟਾਂ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਨੂੰ ਦੇ ਦਿੱਤੀਆਂ ਗਈਆਂ ਹਨ। ਇਸ ਤਰ੍ਹਾਂ ਹੁਣ ਤਕ ਕੁੱਲ 40 ਸੀਟਾਂ ਬਾਰੇ ਫੈਸਲਾ ਲੈ ਲਿਆ ਗਿਆ ਹੈ।ਇਸ ਤੋਂ ਪਹਿਲਾ ਸੰਯੁਕਤ ਸਮਾਜ ਮੋਰਚਾ ਨੇ ਬਲਬੀਰ ਸਿੰਘ ਰਾਜੇਵਾਲ ਸਮੇਤ ਆਪਣੇ 10 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤੇ ਸਨ।

ਸੰਯੁਕਤ ਸਮਾਜ ਮੋਰਚੇ ਦੇ ਜਿਨ੍ਹਾਂ 20 ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਨ੍ਹਾਂ ਵਿੱਚ ਫਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਾਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਪ੍ਰੀਤ ਸਿੰਘ ਕੋਟਲੀ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜ਼ਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਭਦੌੜ ਤੋਂ ਭਗਵੰਤ ਸਿੰਘ ਸਮਾਓਂ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ‘ਚ ਉਤਾਰਿਆ ਹੈ।

Share this Article
Leave a comment