ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਹਰਜਿੰਦਰ ਸਿੰਘ ਸੀਚੇਵਾਲ ਨੇ ਵਾਈਸ-ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Rajneet Kaur
1 Min Read

ਚੰਡੀਗੜ੍ਹ:: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ  ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ।  ਸੰਦੀਪ ਸੈਣੀ ਵੱਲੋਂ ਅਤੇ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।

ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਾ ਯਤਨ ਕਰਨਗੇ।

Share this Article
Leave a comment