ਅਮਰੀਕਾ ਦੇ ਨਵੇਂ ਰਾਜਦੂਤ ਸੰਧੂ ਨੂੰ ਹਨ ਨਵੀਆਂ ਚੁਣੌਤੀਆਂ

TeamGlobalPunjab
1 Min Read

ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1988 ਬੈਚ ਦੇ ਸੀਨੀਅਰ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ (Taranjit Singh Sandhu) ਨੂੰ ਅਮਰੀਕਾ (America) ‘ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਹੈ। ਇਸ ਦੀ ਪੁਸ਼ਟੀ ਵਿਦੇਸ਼ ਮੰਤਰਾਲੇ ਨੇ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਨਵੇਂ ਨਿਯੁਕਤ ਕੀਤੇ ਗਏ ਰਾਜਦੂਤ ਤਰਨਜੀਤ ਸਿੰਘ ਸੰਧੂ ਇਸ ਸਮੇਂ ਕਲੰਬੋ ‘ਚ ਭਾਰਤ ਦੇ ਹਾਈ ਕਮਿਸ਼ਨਰ ਹਨ। ਅਮਰੀਕਾ ਦੇ ਨਵੇਂ ਨਿਯੁਕਤ ਕੀਤੇ ਗਏ ਰਾਜਦੂਤ ਨੂੰ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਕੰਮ ਨਿਭਾਉਣੇ ਪੈਣਗੇ ਜਿਨ੍ਹਾਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਲੇ ਮਹੀਨੇ ਭਾਰਤ ਫੇਰੀ, ਦਿੱਲੀ ਵਿੱਚ ਹੋਣ ਵਾਲੀ ਯੂਐਸ ਕਾਂਗਰਸ ਅਤੇ ਅਮਰੀਕਾ ਨਾਲ ਹੋਣ ਵਾਲੇ ਵਪਾਰਕ ਸਮਝੌਤੇ ਸ਼ਾਮਿਲ ਹਨ।

ਸੰਧੂ ਇਸ ਤੋਂ ਪਹਿਲਾਂ ਵਾਸ਼ਿੰਗਟਨ ਡੀ.ਸੀ. ਵਿੱਚ ਜੁਲਾਈ 2013 ਤੋਂ ਜਨਵਰੀ 2017 ਤੱਕ ਭਾਰਤੀ ਦੂਤਾਵਾਸ ਦੇ ਉਪ ਪ੍ਰਮੁੱਖ ਰਹਿ ਚੁਕੇ ਹਨ ਹਨ। ਇਸ ਤੋਂ ਇਲਾਵਾ ਉਹ ਹੋਰ ਵੀ ਕਈ ਅਹਿਮ ਆਹੁਦਿਆਂ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁਕੇ ਹਨ। ਸਨਾਵਰ ਸਕੂਲ ਅਤੇ ਜੇ ਐੱਨ ਯੂ ਦੇ ਵਿਦਿਆਰਥੀ ਰਹੇ ਤਰਨਜੀਤ ਸਿੰਘ ਸੰਧੂ ਦੇ ਪਤਨੀ ਅੱਜ ਕੱਲ੍ਹ ਇਟਲੀ ਵਿੱਚ ਭਾਰਤੀ ਰਾਜਦੂਤ ਹਨ।

Share this Article
Leave a comment