ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ: ਰਾਘਵ ਚੱਢਾ

Rajneet Kaur
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਦੇਸ਼ ਦੀ ਪਾਰਲੀਮੈਂਟ ‘ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਜਦੋਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ ਵਿੱਚ ਰੰਗ ਗਈ ਸੀ । ਉਨ੍ਹਾਂ ਕਿਹਾ ਕਿ ਬਜ਼ੁਰਗ ਤੋਂ ਲੈ ਕੇ ਹਰ ਉਮਰ ਦਾ ਵਿਅਕਤੀ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ, ਪਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਰਾਘਵ ਚੱਢਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਧਾਲੂਆਂ ਤੋਂ ਲਈ ਜਾਣ ਵਾਲੀ ਫ਼ੀਸ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਬਿਨਾਂ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤੇ ਆਨਲਾਈਨ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਵੇ। ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਵਿਚਾਲੇ ਵਿਗੜੇ ਰਿਸ਼ਤਿਆਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਹਨ, ਇਸ ਸਮੱਸਿਆ ਦਾ ਵੀ ਹੱਲ ਕੱਢਿਆ ਜਾਣਾ ਚਾਹੀਦਾ ਹੈ।

ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ  ਪਾਸਪੋਰਟ ਵੀ ਸਮੱਸਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ । ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਚੁੱਕਿਆ ਜਾਵੇ।

- Advertisement -

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਹਰ ਸ਼ਰਧਾਲੂ ਤੋਂ 20 ਡਾਲਰ ਫ਼ੀਸ ਲਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਕਰੰਸੀ ਅਨੁਸਾਰ ਦੇਖਿਆ ਜਾਵੇ ਤਾਂ ਇੱਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ । ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਸਾਲ ਦਾ ਹਰੇਕ ਪਰਿਵਾਰ ਦਾ 8 ਹਜ਼ਾਰ ਰੁਪਏ ਖ਼ਰਚਾ ਹੋਵੇਗਾ । ਜਿਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment