ਸੰਗਰੂਰ : ਜ਼ਿਲ੍ਹਾ ਸੰਗਰੂਰ ‘ਚ ਬੀਤੀ ਦੇਰ ਰਾਤ ਕੋਰੋਨਾ ਦੇ 11 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ 11 ਨਵੇਂ ਮਾਮਲਿਆਂ ‘ਚ 8 ਮਲੇਰਕੋਟਲਾ, 1 ਘੋੜੇਨਾਬ, 1 ਝਲੂਰ ਅਤੇ 1 ਪਟਿਆਲਾ ਨਾਲ ਸਬੰਧਤ ਹੈ।
ਬੀਤੇ ਬੁੱਧਵਾਰ ਨੂੰ ਜ਼ਿਲ੍ਹੇ ‘ਚ ਕੋਰੋਨਾ ਨਾਲ ਪਹਿਲੀ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋਈ ਹੈ। ਜ਼ਿਲ੍ਹਾ ਸਿਵਲ ਸਰਜਨ ਨੇ ਦੱਸਿਆ ਕਿ ਮੁਹੱਲਾ ਭੁਮਸੀ ਦੇ ਵਸਨੀਕ 70 ਸਾਲਾ ਬਜ਼ੁਰਗ ਮੁਹੰਮਦ ਬਸ਼ੀਰ ਪੁੱਤਰ ਰਮਜ਼ਾਨ ਦੀ ਕੁਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਸੰਗਰੂਰ ਤੋਂ ਪਟਿਆਲਾ ਵਿਖੇ ਸ਼ਿਫਟ ਕੀਤਾ ਗਿਆ ਸੀ। ਜਿੱਥੇ ਇਲਾਜ ਦੌਰਾਨ ਉਸ ਵਿਅਕਤੀ ਨੇ ਦਮ ਤੋੜ ਦਿੱਤਾ।
ਦੱਸ ਦਈਏ ਕਿ ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ 10 ਜੂਨ ਨੂੰ ਪੰਜਾਬ ‘ਚ ਕੋਰੋਨਾਵਾਇਰਸ ਦੇ 86 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 2,805 ਹੋ ਗਈ ਹੈ।