ਸੰਗਰੂਰ ਤੋਂ ਕੋਰੋਨਾ ਦੇ ਇਕੱਠੇ 52 ਪਾਜ਼ਿਟਿਵ ਮਾਮਲੇ ਆਏ ਸਾਹਮਣੇ

ਸੰਗਰੂਰ: ਜ਼ਿਲ੍ਹਾ ਸੰਗਰੂਰ ‘ਚ ਸੋਮਵਾਰ ਸਵੇਰੇ ਇਕੱਠੇ ਕੋਰੋਨਾ ਵਾਇਰਸ ਦੇ ਇਕੱਠੇ 52 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਨੂੰ ਆਈ 154 ਸੈਂਪਲਾਂ ਦੀ ਰਿਪੋਰਟ ‘ਚੋਂ 52 ਮਾਮਲੇ ਪਾਜ਼ਿਟਿਵ ਪਾਏ ਗਏ ਹਨ ਜਦਕਿ ਹੋਰ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਇਸ ਤੋਂ ਪਹਿਲਾਂ 11 ਕੋਰੋਨਾ ਪਾਜ਼ਿਟਿਵ ਮਾਮਲੇ ਸਨ। ਹੁਣ ਇਕੱਠੇ 52 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਗਿਣਤੀ 63 ਹੋ ਗਈ ਹੈ। ਇਨ੍ਹਾਂ ‘ਚੋਂ 3 ਵਿਅਕਤੀ ਸਿਹਤਮੰਦ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਵਿੰਦਰ ਕਲੇਰ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਹੈ ਕਿ ਸੋਮਵਾਰ ਨੂੰ ਪਾਜ਼ਿਟਿਵ ਆਏ 52 ਮਾਮਲਿਆਂ ‘ਚੋਂ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।

Check Also

ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਸੰਸਦ ਵਿੱਚ ਭਾਰਤ ਵਿਰੋਧੀ ਮਤਾ ਪੇਸ਼ ਕੀਤਾ

ਵਾਸ਼ਿੰਗਟਨ- ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਆਪਣੇ ਭਾਰਤ ਵਿਰੋਧੀ ਰੁਖ ਨੂੰ ਜਾਰੀ ਰੱਖਦੇ …

Leave a Reply

Your email address will not be published.