Sangrur Toxic Liquor: ਸੁਖਬੀਰ ਬਾਦਲ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ, 20 ਲੱਖ ਦਾ ਮੁਆਵਜ਼ਾ ਤੇ ਨੌਕਰੀ ਦੀ ਕੀਤੀ ਮੰਗ

Prabhjot Kaur
2 Min Read

ਸੰਗਰੂਰ: ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਇੱਥੇ ਪਹੁੰਦੇ ਹਨ। ਇਸ ਮੌਕੇ ਸੁਖਬੀਰ ਬਾਦਲ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ ਤੇ ਨਾਲ ਹੀ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਵੀ ਗੱਲ ਕਹੀ ਹੈ। ਬਾਦਲ ਨੇ ਮੰਗ ਕੀਤੀ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ 20 ਲੱਖ ਰੁਪਏ ਆਰਥਿਕ ਮਦਦ ਕਰੇ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ। ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਹੁਣ ਤੱਕ ਮੌਤ ਹੋਈ ਹੈ ਅਤੇ 18 ਜ਼ੇਰੇ ਇਲਾਜ ਹਨ।

- Advertisement -

ਬੀਤੇ ਦਿਨ ਸੁਖਪਾਲ ਸਿੰਘ ਖਹਿਰਾ ਵੀ ਇੱਥੇ ਪਹੁੰਚੇ ਸਨ, ਖਹਿਰਾ ਨੇ ਕਿਹਾ ਕਿ ਸੀ ਮੌਤਾਂ ਲਈ ਭਗਵੰਤ ਮਾਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਦੀ ਹੋਵੇ ਜ਼ੁਡੀਸ਼ੀਅਲ ਜਾਂਚ ਹੋਵੇ ਅਤੇ ਕਤਲ ਦਾ ਮੁਕਦਮਾ ਦਰਜ ਹੋਣਾ ਚਾਹੀਦਾ ਹੈ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਪਿੰਡ ਗੁੱਜਰਾਂ ਪਹੁੰਚੇ ਸਨ। ਉਹਨਾ ਨੇ ਕਿਹਾ ਸੀ ਕਿ ਪੰਜਾਬ ’ਚ ਨਕਲੀ ਸ਼ਰਾਬ ਬਣਾਉਣ ਵਾਲੇ ਵੱਡੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਬਚਾਇਆ ਜਾ ਰਿਹਾ ਹੈ, ਸਿਰਫ ਸ਼ਰਾਬ ਸਪਲਾਈ ਕਰਨ ਵਾਲਿਆਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment