ਯੂ.ਏ.ਪੀ.ਏ. ਕਾਨੂੰਨ ਦੇ ਡਰੋਂ ਸੰਗਰੂਰ ਦੇ ਨੌਜਵਾਨ ਨੇ ਸੁਸਾਈਡ ਨੋਟ ਲਿਖ ਕੀਤੀ ਖੁਦਕੁਸ਼ੀ

TeamGlobalPunjab
3 Min Read

ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਪਿੰਡ ਰੱਤਾਖੇੜਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਉਸ ਨੂੰ ਚੰਡੀਗੜ੍ਹ ਵਿਖੇ ਐੱਨਆਈਏ ਵੱਲੋਂ ਜਾਂਚ ਲਈ ਬੁਲਾਇਆ ਗਿਆ ਸੀ। ਜਿਸ ਤੋਂ ਬਾਅਦ ਹੁਣ ਉਹ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਰੁਕਿਆ ਸੀ। ਜਿੱਥੇ ਸਵੇਰ ਵੇਲੇ ਉਸ ਦੀ ਲਾਸ਼ ਬਰਾਮਦ ਹੋਈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਵੱਲੋਂ ਯੁਆਪਾ ਕਾਨੂੰਨ ਦੇ ਡਰ ਤੋਂ ਹੀ ਆਤਮ ਹੱਤਿਆ ਕੀਤੀ ਗਈ ਹੈ।

ਦੱਸ ਦਈਏ ਕਿ ਲਵਪ੍ਰੀਤ ਸਿੰਘ ਨੇ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਹੈ। ਸੁਸਾਇਡ ਨੋਟ ਵਿੱਚ ਲਵਪ੍ਰੀਤ ਸਿੰਘ ਨੇ ਲਿਖਿਆ ਕਿ ਉਸ ਦੇ ਪਰਿਵਾਰ ਨੂੰ ਤੰਗ ਨਾ ਕੀਤਾ ਜਾਵੇ। ਇਸ ਵਾਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਨੰਬਰਦਾਰ ਨੇ ਦੱਸਿਆ ਕਿ ਲਵਪ੍ਰੀਤ ਨੂੰ ਮਿਲਣ ਲਈ ਪੁਲਿਸ ਆਈ ਸੀ ਅਤੇ ਉਨ੍ਹਾਂ ਕਿਹਾ ਕਿ ਲਵਪ੍ਰੀਤ ‘ਤੇ ਸਾਲ 2018 ਤੋਂ ਪਰਚਾ ਦਰਜ ਹੈ। ਨੰਬਰਦਾਰ ਮੁਤਾਬਕ ਉਸ ਤੋਂ ਪਹਿਲਾਂ ਪਰਿਵਾਰ ਨੂੰ ਪਰਚੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਹੁਣ ਆ ਕੇ ਸਿੱਧਾ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇੱਧਰ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਖੁਦਕੁਸ਼ੀ ਨਹੀਂ ਕਰ ਸਕਦਾ।

ਪਰਿਵਾਰ ਨੂੰ ਮਿਲਣ ਪਹੁੰਚੇ ਹਰਪਾਲ ਚੀਮਾਂ ਨੇ ਸਖਤ ਪ੍ਰਤੀਕਿਰਿਆ ਦਿੱਤੀ। ਚੀਮਾ ਦਾ ਕਹਿਣਾ ਹੈ ਕਿ ਨੌਜਵਾਨ ਬਤੌਰ ਗ੍ਰੰਥੀ ਸੇਵਾ ਨਿਭਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਗੰਭੀਰਤਾ ਨਾਲ ਹਾਈ ਕੋਰਟ ਦੇ ਸੀਟਿੰਗ ਜੱਜ ਵੱਲੋਂ ਜਾਂਚ ਹੋਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਦਲਿਤ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਵੱਲੋਂ ਵੀ ਜਿੱਥੇ ਪਰਿਵਾਰ ਤੱਕ ਪਹੁੰਚ ਕਰਕੇ ਘਟਨਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਉੱਥੇ ਹੀ ਸੋਸ਼ਲ ਮੀਡੀਆ ਜ਼ਰੀਏ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

- Advertisement -

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਮਾਣਾ ਦੇ ਪਿੰਡ ਬੋੜੇਵਾਲ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਤਾਂ ਕੀਤਾ ਗਿਆ ਸੀ ਪਰ ਉਸ ਨੂੰ ਹੁਣ ਕੇਸ ‘ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਜਸਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸ ਨਾਲ ਸੀਆਈਏ ਸਟਾਫ ਗੁਰਦਾਸਪੁਰ ਵੱਲੋਂ ਬੁਰੀ ਤਰ੍ਹਾਂ ਕੁਟਮਾਰ ਕੀਤੀ ਗਈ। ਨੌਜਵਾਨ ਦਾ ਕਹਿਣਾ ਹੈ ਕਿ ਉਸ ਦਾ ਖਾਲਿਸਤਾਨ ਲਿਬਰੇਸ਼ਨ ਨਾਲ ਸਬੰਧ ਜੋੜਿਆ ਗਿਆ ਪਰ ਅਜਿਹਾ ਕੁਝ ਨਹੀਂ ਸੀ।

- Advertisement -
Share this Article
Leave a comment