ਸੰਤ ਰਾਮ ਸਿੰਘ ਨਾਨਕਸਰ ਵਾਲਿਆਂ ਦਾ ਹੋਇਆ ਪੋਸਟਮਾਰਟਮ, ਵੱਡੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

TeamGlobalPunjab
1 Min Read

ਕਰਨਾਲ: ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦੇ ਹਿੱਤ ਵਿੱਚ ਖੁਦਕੁਸ਼ੀ ਕਰਨ ਵਾਲੇ ਬਾਬਾ ਰਾਮ ਸਿੰਘ ਨਾਨਕਸਰ ਦਾ ਪੋਸਟਮਾਰਟਮ ਕਰ ਦਿੱਤਾ ਗਿਆ। ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਹਸਪਤਾਲ ਵਿੱਚ ਉਨ੍ਹਾਂ ਦੀ ਦੇਹ ਦਾ ਪੋਸਟਮਾਰਟਮ ਹੋਇਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਉਨ੍ਹਾਂ ਦੇ ਪਾਰਥਿਵ ਸ਼ਰੀਰ ਨੂੰ ਲੈਣ ਲਈ ਪਹੁੰਚੇ ਸਨ। ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ।

ਸ਼ੁੱਕਰਵਾਰ ਨੂੰ ਬਾਬਾ ਰਾਮ ਸਿੰਘ ਨਾਨਕਸਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੀਂਗੜਾ ‘ਚ ਕੀਤਾ ਜਾਵੇਗਾ। ਸੰਤ ਬਾਬਾ ਰਾਮ ਸਿੰਘ ਦੇ ਆਖਰੀ ਦਰਸ਼ਨ ਕਰਨ ਪਹੁੰਚੀ ਸੰਗਤਾਂ ਨੇ ਕਿਹਾ ਕਿ ਇਹ ਖੁਦਕੁਸ਼ੀ ਨਹੀਂ ਬਲਕਿ ਕਿਸਾਨਾਂ ਦੇ ਲਈ ਸ਼ਹਾਦਤ ਹੈ।

ਬਾਬਾ ਰਾਮ ਸਿੰਘ ਨੇ ਦਿੱਲੀ ਧਰਨੇ ‘ਤੇ ਬੈਠੇ ਕਿਸਾਨਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਆਪਣੇ ਆਪ ਨੂੰ ਗੋਲੀ ਮਾਰੀ ਸੀ। ਸੰਤ ਰਾਮ ਸਿੰਘ ਨੇ ਕੇਂਦਰ ਸਰਕਾਰ ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਸੀ ਕਿ- “ਜ਼ੁਲਮ ਕਰਨਾ ਪਾਪ ਹੈ ਅਤੇ ਜ਼ੁਲਮ ਸਹਿਣਾ ਵੀ ਪਾਪ ਹੈ, ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਧਰਨਾ ਦੇ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦਾ ਕੋਈ ਹੱਲ ਨਹੀਂ ਕੱਢ ਰਹੀ।”

Share This Article
Leave a Comment