ਕੇਂਦਰ ਸਰਕਾਰ ਖਿਲਾਫ ਭੜਕੇ ਸੰਸਦ ਮੈਂਬਰ ਸੰਤੋਖ ਚੌਧਰੀ

TeamGlobalPunjab
1 Min Read

ਨਵੀਂ ਦਿੱਲੀ : ਲੋਕ ਸਭਾ ਅੰਦਰ ਚੱਲੇ ਇਜਲਾਸ ਦੌਰਾਨ ਵਿਰੋਧੀ ਪਾਰਟੀ ਵੱਲੋਂ ਲਗਾਤਾਰ ਸੱਤਾਧਾਰੀ ਮੋਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਸੰਸਦ ਮੈਂਬਰ ਸੰਤੋਖ ਚੌਧਰੀ ਵੱਲੋਂ ਵੀ ਕੇਂਦਰ ਸਰਕਾਰ ਵਿਰੁੱਧ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ। ਚੌਧਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮਸਲਾ ਚੁੱਕਿਆ ਜਾ ਰਿਹਾ ਅਤੇ ਲਗਾਤਾਰ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਜਾ ਰਿਹਾ ਪਰ ਇਸ ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾ ਰਹੀ । ਸੰਤੋਖ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪ੍ਰਾਈਵੇਟ ਮੈਂਬਰ ਬਿੱਲ ਵੀ ਦਿੱਤਾ ਗਿਆ ਸੀ ਪਰ ਇਸਦੇ ਬਾਵਜੂਦ ਵੀ ਇਸ ਤੇ ਸੁਣਵਾਈ ਨਹੀਂ ਹੋ ਰਹੀ ।

ਇਸ ਮੌਕੇ ਉਨ੍ਹਾਂ ਖੇਤੀ ਕਾਨੂੰਨਾਂ ਦੇ ਬਾਰੇ ਬੋਲਦਿਆਂ ਕਿਹਾ ਕਿ ਅੱਜ ਮੋਦੀ ਸਰਕਾਰ ਕਿਸੇ ਵੀ ਸਵਾਲ ਦਾ ਜਵਾਬ ਦੇਣ ਨੂੰ ਤਿਆਰ ਨਹੀਂ ਹੈ । ਸੰਤੋਖ ਚੌਧਰੀ ਨੇ ਕਿਹਾ ਕਿ ਕਿਸਾਨ ਸਰਦੀਆਂ ਤੋਂ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਸੰਤੋਸ਼ ਚੌਧਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸਾਨ ਵਿਰੋਧੀ ਹੈ।

Share this Article
Leave a comment