ਸੰਯੁਕਤ ਸਮਾਜ ਮੋਰਚਾ ਨੇ 12 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

TeamGlobalPunjab
1 Min Read
ਚੰਡੀਗੜ੍ਹ – ਐਸਐਸਐਮ ਅਤੇ ਐਸਐਸਪੀ ਗੁਰਨਾਮ ਸਿੰਘ ਚੜੂਨੀ ਵੱਲੋਂ ਸਾਂਝੇ ਤੌਰ ’ਤੇ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 110 ਹੋ ਗਈ ਹੈ। ਸੰਯੁਕਤ ਸਮਾਜ ਮੋਰਚਾ ਨੇ ਅੱਜ ਜਾਰੀ ਕੀਤੀ ਸੂਚੀ ‘ਚ 12 ਉਮੀਦਵਾਰ ਐਲਾਨੇ ਹਨ।
ਜਾਰੀ ਕੀਤੇ ਇਕ ਪੱਤਰ ਰਾਹੀਂ ਦਸਿੱਆ ਗਿਆ ਕਿ ਜਲਦੀ ਬਾਕੀ ਰਹਿੰਦੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਕਿਹਾ ਗਿਆ ਕਿ ਪੰਜਾਬ ਦੀ ਰਾਜਨੀਤੀ ਦੀ ਕਮਾਨ ਸੰਭਾਲਣ ਲਈ ਨੌਜਵਾਨ ਅਤੇ ਪੜ੍ਹੇ-ਲਿਖੇ ਪੇਸ਼ੇਵਰ ਅੱਗੇ ਆਏ ਹਨ।
ਉਨ੍ਹਾਂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਮਹਿਲਾ ਉਮੀਦਵਾਰਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸਫਲ ਨਹੀਂ ਹੋਏ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ   ਮੀਡੀਆ ਰਾਹੀਂ ਵੋਟਰਾਂ ਨੂੰ ਅੱਗੇ ਆਉਣ ਅਤੇ ਇਸ ਘਾਟ ਨੂੰ ਭਰਨ ਦੀ ਅਪੀਲ ਕੀਤੀ ਹੇੈ।
ਸੰਯੁਕਤ ਸਮਾਜ ਮੋਰਚੇ ਨੇ  ਜਾਰੀ  ਸੂਚੀ ਰਾਹੀਂ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ   ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ‘ਚ ਚੋਣ ਨਿਸ਼ਾਨ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਬੇਨਤੀ ਕੀਤੀ।

Share this Article
Leave a comment