ਨਵੀਂ ਦਿੱਲੀ : – ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਤੇ ਹਰਿਆਣਾ ਨੂੰ ਜੋੜਨ ਵਾਲੇ ਕੁੰਡਲੀ ਤੇ ਟੀਕਰੀ ਬਾਰਡਰ ’ਤੇ ਚੱਲ ਰਹੇ ਧਰਨੇ ਵਾਲੀ ਥਾਂ ’ਤੇ ਕੀਤੀਆਂ ਗਈਆਂ ਪੱਕੀਆਂ ਉਸਾਰੀਆਂ ਢਾਹ ਦਿੱਤੀਆਂ ਜਾਣਗੀਆਂ।
ਸਥਾਨਕ ਪੁਲਿਸ-ਪ੍ਰਸ਼ਾਸਨ ਨੇ ਇਸ ਦੀ ਪੂਰੀ ਤਿਆਰੀ ਕਰ ਲਈ ਹੈ। ਸਿਰਫ਼ ਅੰਦੋਲਨ ਦੇ ਨੇਤਾਵਾਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਇਸ ਗ਼ੈਰ ਕਾਨੂੰਨੀ ਉਸਾਰੀ ਹਟਾਉਣ ਲਈ ਕਿਹਾ ਜਾਵੇਗਾ। ਜੇਕਰ ਨਾ ਮੰਨੇ ਤਾਂ ਪ੍ਰਸ਼ਾਸਨ ਸਖ਼ਤੀ ਨਾਲ ਹਟਾਏਗਾ। ਸਥਾਨਕ ਪ੍ਰਸ਼ਾਸਨ ਨੇ ਇਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਐੱਨਐੱਚਏਆਈ ਨੇ ਵੀ ਇਸ ਦੀ ਰਿਪੋਰਟ ਤਿਆਰ ਕਰ ਕੇ ਹੈੱਡਕੁਆਰਟਰ ਨੂੰ ਭੇਜ ਦਿੱਤੀ ਹੈ।
ਮੋਰਚੇ ਨੇ ਬੀਤੇ ਐਤਵਾਰ ਨੂੰ ਪੰਜਾਬ ਦੇ ਕਿਸਾਨ ਸੰਗਠਨਾਂ ਨਾਲ ਗੱਲਬਾਤ ਤੋਂ ਬਾਅਦ ਅੰਦੋਲਨਕਾਰੀਆਂ ਨੂੰ ਪੱਕਾ ਨਿਰਮਾਣ ਨਾ ਕਰਨ ਦੀ ਅਪੀਲ ਕੀਤੀ ਹੈ। ਕਿਹਾ ਹੈ ਕਿ ਅਜਿਹਾ ਕੋਈ ਕੰਮ ਨਾ ਕੀਤਾ ਜਾਵੇ, ਜਿਸ ਨਾਲ ਅੰਦੋਲਨ ਕਮਜ਼ੋਰ ਹੋਵੇ। ਵਿਵਾਦਤ ਮਾਮਲਿਆਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।