ਪਾਣੀਆਂ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ‘ਚ ਸਾਂਝਾ ਮਤਾ ਕੀਤਾ ਪਾਸ

TeamGlobalPunjab
1 Min Read

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਪੰਜਾਬ ਦੇ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਝਾ ਮਤਾ ਪਾਸ ਕੀਤਾ ਗਿਆ ਕਿ ਜੋ ਵੀ ਅੰਤਰਰਾਜੀ ਪਾਣੀਆਂ ਦੇ ਮਾਮਲੇ ਹਨ ਉਨ੍ਹਾਂ ਦਾ ਨਿਪਟਾਰਾ ਕੇਂਦਰ ਸਰਕਾਰ ਵੱਲੋਂ ਬਣਾਇਆ ਟਰਿਬਿਊਨਲ ਕਰੇ ਅਤੇ ਕੇਂਦਰ ਸਰਕਾਰ ਪਾਣੀਆਂ ਦੇ ਨਿਪਟਾਰੇ ਵਾਲੇ ਟ੍ਰਿਬਿਊਨਲ ਦੀ ਸਥਾਪਨਾ ਜਲਦ ਕਰੇ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਮੱਤ ਸਨ ਕਿ ਪੰਜਾਬ ਕੋਲ ਕਿਸੇ ਵੀ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਾਰਨ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਕਿਸੇ ਵੀ ਰਾਜ ਨੂੰ ਦਿੱਤਾ ਨਹੀਂ ਜਾ ਸਕਦਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਹਰ ਛੇ ਮਹੀਨੇ ਬਾਅਦ ਪੰਜਾਬ ਦੇ ਵੱਖ-ਵੱਖ ਮੁੱਦਿਆਂ ਤੇ ਸਰਬ ਪਾਰਟੀ ਮੀਟਿੰਗ ਹੋਇਆ ਕਰੇਗੀ। ਇਸ ਮੀਟਿੰਗ ਵਿੱਚ ਬੈਂਸ ਭਰਾਵਾਂ ਨੂੰ ਨਾ ਬੁਲਾਏ ਜਾਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਮੁੱਖ ਚੋਣ ਕਮਿਸ਼ਨ ਕੋਲ ਰਜਿਸਟਰਡ ਹਨ ਉਨ੍ਹਾਂ ਨੂੰ ਹੀ ਸੱਦਾ ਦਿੱਤਾ ਗਿਆ ਸੀ।

- Advertisement -

Share this Article
Leave a comment