ਪਾਕਿਸਤਾਨ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ‘ਚ ਮੌਤ, ਅੱਜ ਹੋਵੇਗਾ ਸਸਕਾਰ

Rajneet Kaur
1 Min Read

ਭਿੱਖੀਵਿੰਡ : ਪਾਕਿਸਤਾਨ ਦੀ ਜੇਲ੍ਹ ਕੋਟ ਲਖਪਤ ਵਿਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੇਟੀ ਸਵਪਨਦੀਪ ਕੌਰ ਨੇ ਦੱਸਿਆ ਕਿ ਸੁਖਪ੍ਰੀਤ ਕੌਰ ਉਸ ਨੂੰ ਮਿਲਣ ਤੋਂ ਬਾਅਦ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਭਿੱਖੀਵਿੰਡ ਤੋਂ ਅੰਮ੍ਰਿਤਸਰ ਜਾ ਰਹੇ ਸੀ। ਰਸਤੇ ‘ਚ ਉਨ੍ਹਾਂ ਦਾ ਭਿਆਨਕ ਐਕਸੀਡੈਂਟ ਹੋ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ ਵਿਖੇ ਦਾਖਲ ਕਰਵਾਇਆ ਜਿੱਥੇ ਸੋਮਵਾਰ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਸਸਕਾਰ ਮੰਗਲਵਾਰ ਨੂੰ ਭਿੱਖੀਵਿੰਡ ਵਿਖੇ ਕੀਤਾ ਜਾਵੇਗਾ।

ਦਸ ਦਈਏ ਕਿ ਸਰਬਜੀਤ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ ਅਤੇ 1991 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਹਾਲਾਂਕਿ 2008 ‘ਚ ਸਰਕਾਰ ਨੇ ਸਰਬਜੀਤ ਦੀ ਫਾਂਸੀ ‘ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਅਪ੍ਰੈਲ 2013 ਵਿੱਚ ਲਾਹੌਰ ਵਿੱਚ ਕੈਦੀਆਂ ਵੱਲੋਂ ਕੀਤੇ ਹਮਲੇ ਵਿੱਚ ਸਰਬਜੀਤ ਦੀ ਮੌਤ ਹੋ ਗਈ ਸੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment