ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਸੁਧਾਰ (ਜਗਰਾਉਂ ) ਦੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

TeamGlobalPunjab
1 Min Read

ਲੁਧਿਆਣਾ : ਪੰਜਾਬ ਅਤੇ ਪੂਰੇ ਦੇਸ਼ ‘ਚ ਲਾਕਡਾਊਨ ਦੌਰਾਨ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਤੇ ਸਮਾਜਿਕ ਭਲਾਈ ਸੰਸਥਾਵਾਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ‘ਚ ਹੀ ਸਮਾਜਿਕ ਭਲਾਈ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਾਕਡਾਊਨ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਧੀਨ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਵੱਲੋਂ ਜਗਰਾਉਂ ਨੇੜੇ ਪੈਂਦੇ ਪਿੰਡ ਸੁਧਾਰ ‘ਚ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਐੱਸਐੱਸਪੀ ਵਿਵੇਕਸ਼ੀਲ ਸੋਨੀ (ਆਈਪੀਐਸ), ਐਸਪੀ ਹੈੱਡਕੁਆਰਟਰ ਜਸਵਿੰਦਰ ਸਿੰਘ ਅਤੇ ਡੀਐਸਪੀ ਰਸ਼ਪਾਲ ਸਿੰਘ ਵੀ ਉਚੇਚੇ ਤੌਰ ‘ਤੇ ਮੌਜੂਦ ਰਹੇ।

ਦੱਸ ਦਈਏ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੜਕੀਆਂ ਲਈ ਸਿਲਾਈ ਸੈਂਟਰ, ਮੁਫਤ ਅੱਖਾਂ ਦੇ ਚੈੱਕਅਪ ਕੈਂਪ ਤੇ ਹੋਰ ਵੀ ਬਹੁਤ ਸਾਰੇ ਸਮਾਜਿਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਜਿਸ ਅਧੀਨ ਲੋੜਵੰਦ ਤੇ ਗਰੀਬ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਹਾਲ ਹੀ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐੈੱਸ.ਪੀ. ਸਿੰਘ ਓਬਰਾਏ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਕਦਮੀ ਕਰਦਿਆਂ 107 ਸ਼ਰਧਾਲੂਆਂ ਦੇ ਇੱਕ ਜਥੇ ਨੂੰ ਆਪਣੇ ਖਰਚੇ ‘ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਬੀਤੀ 9 ਮਾਰਚ ਨੂੰ ਰਵਾਨਾ ਕੀਤਾ ਗਿਆ ਸੀ।

Share this Article
Leave a comment