ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਦਾ ਦੇਹਾਂਤ, ਮੁੱਖ ਮੰਤਰੀ ਨੇ ਦੁੱਖ ਕੀਤਾ ਜ਼ਾਹਰ

TeamGlobalPunjab
1 Min Read

ਚੰਡੀਗੜ੍ਹ : ਦੇਸ਼ ਦੀ ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਅੱਜ ਦੇਹਾਂਤ ਹੋ ਗਿਆ । ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਮੁੱਖ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅਭੈ ਸਿੰਘ ਸੰਧੂ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲਿਖਿਆ, “ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਜੀ ਦੇ ਦੇਹਾਂਤ ਬਾਰੇ ਜਾਣਕੇ ਦੁੱਖ ਹੋਇਆ, ਜੋ ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਅਸੀਂ ਉਸ ਦੇ ਇਲਾਜ ‘ਤੇ ਆਏ ਖਰਚੇ ਨੂੰ ਸਹਿਣ ਕਰਾਂਗੇ। ਵਾਹਿਗੁਰੂ ਉਸਨੂੰ ਸਦੀਵੀ ਸ਼ਾਂਤੀ ਬਖਸ਼ਣ। “

ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਅਭੈ ਸਿੰਘ ਸੰਧੂ ਦੇ ਦੇਹਾਂਤ ‘ਤੇ ਅਫ਼ਸੋਸ ਪ੍ਰਗਟ ਕੀਤਾ ਹੈ।

Share This Article
Leave a Comment