ਖੰਨਾ: ਮਰਹੂਮ ਪੰਜਾਬੀ ਗਾਇਕ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸ਼ੁਰੂ ਹੋ ਚੁੱਕੀ ਹੈ। ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਅੰਤਿਮ ਯਾਤਰਾ ‘ਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੈ।
ਸੁਰਾਂ ਦੇ ਸਿਕੰਦਰ ਨੂੰ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਖੇੜੀ ਨੌਧ ਸਿੰਘ ਨੇੜੇ ਖੰਨਾ ਵਿਖੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।ਪਿੰਡ ਦੇ ਸਰਪੰਚ ਰੁਪਿੰਦਰ ਰਮਲਾ ਨੇ ਸਰਦੂਲ ਸਿਕੰਦਰ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਜ਼ਮੀਨ ਦਿੱਤੀ ਹੈ।
ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ ‘ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ, ਬਲਵੀਰ ਰਾਏ, ਹਰਸਿਮਰਨ ਹਨੀ, ਹੁਸ਼ਿਆਰ ਮਾਹੀ, ਹਰਜੀਤ ਰਾਣੋਂ ਆਦਿ ਸਮੇਤ ਵੱਡੀ ਗਿਣਤੀ ‘ਚ ਪੰਜਾਬੀ ਕਲਾਕਾਰ ਪਹੁੰਚੇ ਹਨ।