ਤਰਨਤਾਰਨ ਦੇ ਸਰਪੰਚ ਸੋਨੂੰ ਚੀਮਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕੀਤੀ ਹੱਤਿਆ

Rajneet Kaur
1 Min Read

ਨਿਊਜ਼ ਡੈਸਕ: ਤਰਨਤਾਰਨ ਦੇ ਕਸਬਾ ਅੱਡਾ ਝਬਾਲ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਲੂਨ ‘ਚ ਕਟਿੰਗ ਕਰਵਾ ਰਹੇ ਸਰਪੰਚ ਉਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀ ਗਈਆਂ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ । ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਵਨ ਕੁਮਾਰ ਸੋਨੂੰ ਚੀਮਾ ਲਗਭਗ 35 ਸਾਲਾਂ ਤੋਂ ਰਾਜਨੀਤੀ ਵਿਚ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -

Share this Article
Leave a comment