ਸਰਵਨ ਸਿੰਘ ਪੰਧੇਰ ਨੇ ਕੇਂਦਰ ਦੀ ਮੀਟਿੰਗ ਵਾਲੀ ਪੇਸ਼ਕਸ਼ ਠੁਕਰਾਈ

TeamGlobalPunjab
1 Min Read

ਅੰਮ੍ਰਿਤਸਰ: ਕਿਸਾਨਾਂ ਵੱਲੋਂ ਖੇਤੀ ਕਾਨੂੰਨ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਭੇਜਿਆ ਸੀ। ਜਿਸ ਨੂੰ ਦੇਖਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਦੇ ਇਸ ਸੱਦੇ ਨੂੰ ਠੁਕਰਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਨਵੀਂ ਦਿੱਲੀ ਵਿਖੇ ਸੱਦੀ ਮੀਟਿੰਗ ‘ਚ ਨਹੀਂ ਜਾਣਗੇ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਾੜਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਇਨ੍ਹਾਂ ਦਾ ਅੰਦੋਲਨ ਫਿੱਕਾ ਪੈ ਸਕੇ, ਪਰ ਅਸੀਂ ਕਿਸੇ ਵੀ ਹਾਲਤ ਵਿੱਚ ਪਿੱਛੇ ਨਹੀਂ ਹਟਾਂਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ‘ਤੇ ਪਿੰਡ ਦੇਵੀਦਾਸਪੁਰ ਵਿੱਚ ਪੱਕਾ ਮੋਰਚਾ ਲਗਾਇਆ ਗਿਆ ਹੈ। ਪਿਛਲੇ 14 ਦਿਨਾਂ ਤੋਂ ਕਿਸਾਨਾਂ ਨੇ ਰੇਲਾਂ ਰੋਕੀਆਂ ਹੋਈਆਂ ਹਨ ਸਰਵਣ ਸਿੰਘ ਪੰਧੇਰ ਵੀ ਇਸ ਹੀ ਧਰਨੇ ਵਿੱਚ ਸ਼ਾਮਲ ਹਨ।

Share this Article
Leave a comment