SYL ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

TeamGlobalPunjab
2 Min Read

ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਹਰਿਆਣਾ ਸੂਬਾ ਸਰਕਾਰਾਂ ਵੱਲੋਂ ਗੱਲਬਾਤ ਰਾਹੀਂ ਇਸ ਦਾ ਹੱਲ ਕੱਢਣ ਦੀ ਆਸ ਜਤਾਈ ਹੈ। ਉਨ੍ਹਾਂ ਕਿਹਾ ਦੋਵੇਂ ਰਾਜਾਂ ਦੇ ਮੁੱਖ ਸਕੱਤਰਾਂ ਦੀ ਅਗਵਾਈ ਵਾਲੀ ਟੀਮਾਂ ਪਹਿਲਾਂ ਹੀ ਆਪਸੀ ਗੱਲਬਾਤ ਨਾਲ ਮਾਮਲੇ ਦੇ ਹੱਲ ਵਿੱਚ ਲੱਗੀਆਂ ਹੋਈਆਂ ਹਨ ਤੇ ਇਸ ਸਬੰਧੀ ਤਿੰਨ-ਚਾਰ ਚਰਣਾਂ ‘ਚ ਗੱਲਬਾਤ ਵੀ ਹੋ ਚੁੱਕੀ ਹੈ।

ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਚਾਰ ਮਹੀਨਿਆਂ ਦੇ ਅੰਦਰ ਦੋਵੇਂ ਰਾਜ ਗੱਲਬਾਤ ਦੇ ਜ਼ਰੀਏ ਮਾਮਲੇ ਦਾ ਹੱਲ ਕੱਢ ਲੈਣਗੇ ਇਹ ਸਭ ਲਈ ਚੰਗਾ ਹੈ।

ਇਸ ਦੇ ਨਾਲ ਹੀ ਬਰਗਾੜੀ ਮਾਮਲੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਦੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ।

ਲੁਧਿਆਣਾ ਦੇ ਆਗੂ ਸਿਮਰਜੀਤ ਸਿੰਘ ਬੈਂਸ ‘ਤੇ ਦਰਜ ਮਾਮਲੇ ਬਾਰੇ ਵਿੱਚ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਗੱਲ ਆਈ ਸੀ ਕਿ ਬੈਂਸ ਤੇ ਹੋਰ ਲੋਕਾਂ ਨੇ ਡੀਸੀ ਦੇ ਨਾਲ ਮਾੜਾ ਵਿਵਹਾਰ ਕੀਤਾ ਸੀ। ਉਨ੍ਹਾਂ ਨੇ ਇਸ ਸਬੰਧੀ ਵੀ ਜ਼ਰੂਰੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਸ ਤੋਂ ਬਾਅਦ ਬੈਂਸ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ ।

- Advertisement -

Share this Article
Leave a comment