ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁਕਤ ਹੋਏ ਸ. ਸਤਨਾਮ ਸਿੰਘ ਮਾਂਗਾਸਰਾਏ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਵਿਚ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਦੇ ਸੇਵਾ ਮੁਕਤ ਹੋਣ ’ਤੇ ਅੱਜ ਸ. ਸਤਨਾਮ ਸਿੰਘ ਮਾਂਗਾਸਰਾਏ ਨੇ ਆਪਣੀ ਨਵੀਂ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਮੌਕੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦਿਆਂ ਆਖਿਆ ਕਿ ਉਹ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਉਣ ਦਾ ਯਤਨ ਕਰਨਗੇ। ਇਸ ਦੌਰਾਨ ਸ. ਸਤਨਾਮ ਸਿੰਘ ਮਾਂਗਾਸਰਾਏ ਨੇ ਭਰੋਸਾ ਪ੍ਰਗਟ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਸ. ਸਤਨਾਮ ਸਿੰਘ ਦੇ ਸੇਵਾ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ