ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਲਿਆ ਫ਼ੈਸਲਾ ਦੁਖਦਾਈ : ਸਤਵਿੰਦਰ ਸਿੰਘ ਟੌਹੜਾ

Global Team
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤਰਿੰਗ਼ ਕਮੇਟੀ ਦੀ ਮੀਟਿੰਗ ’ਚ ਲਏ ਗਏ ਫ਼ੈਸਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ ਜਿਸ ਨੂੰ ਲੈ ਕੇ ਨਾਭਾ ਦੇ ’ਚ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਜੋ ਅੰਤਰਿੰਗ਼ ਕਮੇਟੀ ਵਲੋਂ ਮੀਟਿੰਗ ਦੇ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਫ਼ੈਸਲਾ ਲਿਆ ਗਿਆ ਹੈ, ਉਹ ਬੜਾ ਹੀ ਦੁਖਦਾਈ ਹੈ।

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਅਪੀਲ ਕਰਦਾ ਹਾਂ ਕਿ ਇਸ ਫ਼ੈਸਲੇ ਨੂੰ ਮੁੜ ਵਿਚਾਰਿਆ ਜਾਵੇ। ਜਥੇਦਾਰ ਬੜੀ ਸਤਿਕਾਰਤ ਹਸਤੀ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸੇ ਵੱਡੇ ਪ੍ਰਭਾਵ ਹੇਠ ਲਿਆ ਫ਼ੈਸਲਾ ਲੱਗਦਾ ਹੈ। ਸਮੁੱਚੀ ਸੰਗਤ ਇਸ ਫ਼ੈਸਲੇ ਤੋਂ ਕਾਫੀ ਨਾਰਾਜ਼ ਹੈ। ਸ਼੍ਰੋਮਣੀ ਕਮੇਟੀ ਵੱਡੀਆਂ-ਵੱਡੀਆਂ ਕੁਰਬਾਨੀਆਂ ਉਪਰੰਤ ਹੋਂਦ ਵਿਚ ਆਈ ਹੈ।

ਟੌਹੜਾ ਨੇ ਕਿਹਾ ਕਿ ਬੰਦੇ ਆਉਂਦੇ ਜਾਂਦੇ ਰਹਿੰਦੇ ਹਨ ਪਰ ਸੰਸਥਾਵਾਂ ਵੱਡੀਆਂ ਹੁੰਦੀਆਂ ਹਨ ਤੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਅਪੀਲ ਕਰਦੇ ਹਾਂ ਕਿ ਇਸ ਫ਼ੈਸਲੇ ਨੂੰ ਮੁੜ ਵਿਚਾਰ ਕੇ ਜਥੇਦਾਰ ਦੀਆਂ ਸੇਵਾਵਾਂ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੇ ਕਾਹਲੀ ਵਿਚ ਇਹ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਮਾੜੇ ਦੌਰ ’ਚੋਂ ਗੁਜ਼ਰ ਰਹੀ ਹੈ, ਇਸ ਕਰ ਕੇ ਮੈਂ ਅਪੀਲ ਕਰਦਾ ਹੈ ਹਾਂ ਕਿ ਇਹੋ ਜਿਹੇ ਹਾਲਾਤ ਨਾ ਬਣਾਏ ਜਾਣ ਕਿ ਕੌਮ ਕਈ ਹਿਸਿਆਂ ਵਿਚ ਵੰਡੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਅੱਜ ਲੋੜ ਹੈ ਕਿ ਕੌਮ ਨੂੰ ਇਸ ਉਲਝਣਤਾਣੀ ਤੋਂ ਬਚਾਈਏ, ਸਿਧਾਤਾਂ ਦੀ ਪਹਿਰੇਦਾਰੀ ਕਰੀਏ ਤੇ ਸੰਸਥਾਵਾਂ ਬਚਾਈਏ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment