ਤਿਹਾੜ ਜੇਲ੍ਹ ਦੇ ਬਾਥਰੂਮ ‘ਚ ਡਿੱਗੇ ਸਤੇਂਦਰ ਜੈਨ, ਹਸਪਤਾਲ ‘ਚ ਭਰਤੀ

Rajneet Kaur
2 Min Read

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਬੁੱਧਵਾਰ ਰਾਤ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਫਿਸਲ ਕੇ ਡਿੱਗ ਗਏ। ਤਿਹਾੜ ਜੇਲ੍ਹ ਪ੍ਰਸ਼ਾਸਨ ਮੁਤਾਬਿਕ ਸਤੇਂਦਰ ਜੈਨ ਨੂੰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਚੈੱਕਅਪ ਲਈ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਆਂਦਾ ਗਿਆ ਹੈ। ਦੂਜੇ ਪਾਸੇ ‘ਆਪ’ ਸੂਤਰਾਂ ਅਨੁਸਾਰ ਸਤਿੰਦਰ ਜੈਨ ਤਿਹਾੜ ਜੇਲ੍ਹ ਦੇ ਬਾਥਰੂਮ ‘ਚ ਚੱਕਰ ਆਉਣ ਕਾਰਨ ਡਿੱਗ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਇਸ ਤੋਂ ਪਹਿਲਾਂ ਵੀ ਇੱਕ ਵਾਰ ਸਤਿੰਦਰ ਜੈਨ ਦੇ ਟਾਇਲਟ ਵਿੱਚ ਡਿੱਗਣ ਕਾਰਨ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟ ਲੱਗ ਗਈ ਸੀ। ਜੈਨ ਨੂੰ ਸੋਮਵਾਰ ਨੂੰ ਤਬੀਅਤ ਖਰਾਬ ਹੋਣ ਕਾਰਨ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ। ਦਸ ਦਈਏ ਕਿ  ਜੈਨ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਸਾਲ ਮਈ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਸੋਮਵਾਰ ਨੂੰ ਸਤੇਂਦਰ ਜੈਨ ਦੀ ਇੱਕ ਫੋਟੋ ਵੀ ਸਾਹਮਣੇ ਆਈ ਸੀ। ‘ਆਪ’ ਅਨੁਸਾਰ ਜੈਨ ਫੋਟੋ ‘ਚ ਬਿਮਾਰ ਅਤੇ ਕਮਜ਼ੋਰ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਉਸ ਨੂੰ ਮਾਰਨਾ ਚਾਹੁੰਦੀ ਹੈ।ਪਿਛਲੇ ਹਫ਼ਤੇ ਸੁਣਵਾਈ ਦੌਰਾਨ ਸਤੇਂਦਰ ਜੈਨ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਸਤੇਂਦਰ ਜੈਨ ਦਾ ਵਜ਼ਨ ਕਰੀਬ 35 ਕਿਲੋ ਘਟਿਆ ਹੈ। ਉਸ ਦੀ ਸਿਹਤ ਠੀਕ ਨਹੀਂ ਚੱਲ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment