ਪਾਕਿਸਤਾਨੀ ਭਿਖਾਰੀਆਂ ਤੋਂ ਤੰਗ ਆਇਆ ਇਹ ਦੇਸ਼, ਜਾਰੀ ਕੀਤੀ ਚਿਤਾਵਨੀ, ਹੁਣ ਹੋਵੇਗੀ ਸਖਤ ਕਾਰਵਾਈ

Global Team
3 Min Read

ਨਿਊਜ਼ ਡੈਸਕ: ਸਾਊਦੀ ਅਰਬ ਪਾਕਿਸਤਾਨ ਦੇ ਭਿਖਾਰੀਆਂ ਤੋਂ ਪਰੇਸ਼ਾਨ ਹੈ। ਸਾਊਦੀ ਅਰਬ ਨੇ ਉਮਰਾਹ ਦੇ ਬਹਾਨੇ ਪਾਕਿਸਤਾਨ ਤੋਂ ਭਿਖਾਰੀਆਂ ਦੀ ਵਧਦੀ ਗਿਣਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਸਾਊਦੀ ਸਰਕਾਰ ਨੇ ਸਖਤ ਰੁਖ ਦਿਖਾਉਂਦੇ ਹੋਏ ਪਾਕਿਸਤਾਨ ਨੂੰ ਕਿਹਾ ਹੈ ਕਿ ਅਜਿਹੇ ਲੋਕਾਂ (ਭਿਖਾਰੀਆਂ) ਨੂੰ ਇੱਥੇ ਆਉਣ ਤੋਂ ਪਹਿਲਾਂ ਰੋਕਿਆ ਜਾਵੇ ਅਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਪਾਕਿਸਤਾਨੀ ਅਖਬਾਰ ਐਕਸਪ੍ਰੈਸ ਟ੍ਰਿਬਿਊਨ ਨੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਖਬਰ ਵਿਚ ਦੱਸਿਆ ਹੈ ਕਿ ਸਾਊਦੀ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਭਿਖਾਰੀਆਂ ਨੂੰ ਰੋਕਣ ਵਿਚ ਅਸਮਰੱਥ ਰਿਹਾ ਤਾਂ ਇਸ ਦਾ ਅਸਰ ਪਾਕਿਸਤਾਨੀ ਉਮਰਾ ਅਤੇ ਹੱਜ ਯਾਤਰੀਆਂ ‘ਤੇ ਪੈ ਸਕਦਾ ਹੈ।

ਰਿਪੋਰਟ ‘ਚ ਕਿਹਾ ਗਿਆ ਹੈ, ”ਸਾਊਦੀ ਹੱਜ ਮੰਤਰਾਲੇ ਨੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਨੂੰ ਚਿਤਾਵਨੀ ਜਾਰੀ ਕਰ ਕੇ ਪਾਕਿਸਤਾਨੀ ਭਿਖਾਰੀਆਂ ਨੂੰ ਉਮਰਾਹ ਵੀਜ਼ਾ ਤਹਿਤ ਖਾੜੀ ਦੇਸ਼ ‘ਚ ਦਾਖਲ ਹੋਣ ਤੋਂ ਰੋਕਣ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।” ਇਸ ਚਿਤਾਵਨੀ ਤੋਂ ਬਾਅਦ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਨੇ ਇਹ ਫੈਸਲਾ ਲਿਆ ਹੈ ‘ਉਮਰਾਹ ਐਕਟ’ ਲਿਆਇਆ ਜਾਵੇਗਾ, ਜਿਸ ਦਾ ਉਦੇਸ਼ ਉਮਰਾਹ ਦਾ ਪ੍ਰਬੰਧ ਕਰਨ ਵਾਲੀਆਂ ਟਰੈਵਲ ਏਜੰਸੀਆਂ ਨੂੰ ਨਿਯਮਤ ਕਰਨਾ ਅਤੇ ਉਨ੍ਹਾਂ ਨੂੰ ਕਾਨੂੰਨੀ ਨਿਗਰਾਨੀ ਹੇਠ ਲਿਆ ਜਾਵੇਗਾ।

ਪਾਕਿਸਤਾਨੀ ਸਾਊਦੀ ਜਾ ਕੇ ਮੰਗਦੇ ਹਨ ਭੀਖ 

ਇਸ ਮਾਮਲੇ ਨੂੰ ਲੈ ਕੇ ਸਾਊਦੀ ਰਾਜਦੂਤ ਨਵਾਫ ਬਿਨ ਸਈਦ ਅਹਿਮਦ ਅਲ ਮਲਿਕੀ ਨਾਲ ਹੋਈ ਬੈਠਕ ‘ਚ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਾਊਦੀ ਅਰਬ ‘ਚ ਭਿਖਾਰੀਆਂ ਨੂੰ ਭੇਜਣ ਲਈ ਜ਼ਿੰਮੇਵਾਰ ਮਾਫੀਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਨੂੰ ਇਸ ਨੈੱਟਵਰਕ ‘ਤੇ ਸ਼ਿਕੰਜਾ ਕੱਸਣ ਦਾ ਕੰਮ ਸੌਂਪਿਆ ਗਿਆ ਹੈ, ਜਿਸ ਨਾਲ ਮੋਹਸਿਨ ਦਾ ਕਹਿਣਾ ਹੈ ਕਿ ਪਾਕਿਸਤਾਨ ਦਾ ਅਕਸ ਖਰਾਬ ਹੋਇਆ ਹੈ। ਪਾਕਿਸਤਾਨੀ ਭਿਖਾਰੀ ਉਮਰਾਹ ਦੀ ਆੜ ਵਿੱਚ ਖਾੜੀ ਦੇਸ਼ ਜਾਂਦੇ ਹਨ ਅਤੇ ਫਿਰ ਭੀਖ ਮੰਗਦੇ ਹਨ।

 ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment